Breaking News : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ‘ਤੇ ਵੱਡੀ ਕਾਰਵਾਈ
ਚੰਡੀਗੜ੍ਹ, 28ਜੂਨ(ਵਿਸ਼ਵ ਵਾਰਤਾ) Breaking News : ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਇੱਕ ਵੱਡਾ ਪ੍ਰਸ਼ਾਸਕੀ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਜੇਲ੍ਹਾਂ ਵਿੱਚ ਸੁਧਾਰ ਲਈ 25 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ 3 ਡਿਪਟੀ ਸੁਪਰਡੈਂਟ, 2 ਅਸਿਸਟੈਂਟ ਸੁਪਰਡੈਂਟ ਅਤੇ ਹੋਰ ਕਰਮਚਾਰੀ ਸ਼ਾਮਲ ਹਨ।
ਜਾਣਕਾਰੀ ਅਨੁਸਾਰ ਇਹ ਕਾਰਵਾਈ ਵੱਖ-ਵੱਖ ਜੇਲ੍ਹਾਂ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਬਾਰੇ ਠੋਸ ਜਾਣਕਾਰੀ ਮਿਲਣ ਤੋਂ ਬਾਅਦ ਕੀਤੀ ਗਈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ, ਮਿਲੀਭੁਗਤ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਕਿਸੇ ਵੀ ਪੱਧਰ ‘ਤੇ ਸਖ਼ਤ ਕਦਮ ਚੁੱਕੇ ਜਾਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























