Punjab: ਸੰਜੀਵ ਅਰੋੜਾ ਅੱਜ ਵਿਧਾਇਕ ਵਜੋਂ ਚੁੱਕਣਗੇ ਸਹੁੰ
– ਮੁੱਖ ਮੰਤਰੀ ਭਗਵੰਤ ਮਾਨ ਵੀ ਰਹਿਣਗੇ ਮੌਜੂਦ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਸੀਟ ਤੋਂ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਸੰਜੀਵ ਅਰੋੜਾ ਅੱਜ ਚੰਡੀਗੜ੍ਹ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਵਿਧਾਇਕ ਵਜੋਂ ਸਹੁੰ ਚੁੱਕਣਗੇ। ਸਪੀਕਰ ਕੁਲਤਾਰ ਸਿੰਘ ਸੰਧਵਾ ਅਰੋੜਾ ਨੂੰ ਸਹੁੰ ਚੁਕਾਉਣਗੇ।
ਦੱਸ ਦੇਈਏ ਕਿ ਲੁਧਿਆਣਾ ਵਿੱਚ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ, 19 ਜੂਨ ਨੂੰ ਉਪ ਚੋਣਾਂ ਹੋਈਆਂ ਸਨ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ ਸੀ।
ਸਹੁੰ ਚੁੱਕ ਸਮਾਗਮ ਤੋਂ ਇੱਕ ਦਿਨ ਪਹਿਲਾਂ ਸੰਜੀਵ ਅਰੋੜਾ ਨੇ ਆਪਣੇ ਪਰਿਵਾਰ ਸਮੇਤ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਇਸ ਸਬੰਧ ਵਿੱਚ ਟਵਿੱਟਰ ‘ਤੇ ਆਪਣੇ ਪਰਿਵਾਰ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਵੱਲੋਂ ਚੋਣ ਯਾਤਰਾ ਦੌਰਾਨ ਉਨ੍ਹਾਂ ਦੇ ਨਿਰੰਤਰ ਸਮਰਥਨ, ਵਿਸ਼ਵਾਸ ਲਈ ਧੰਨਵਾਦ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























