Punjab: ਸਾਬਕਾ ਮੰਤਰੀ ਡਾ. ਵਿਜੇ ਸਿੰਗਲਾ ਨੂੰ ਵੱਡੀ ਰਾਹਤ
– ਪੁਲਿਸ ਨੇ ਇਸ ਮਾਮਲੇ ‘ਚ ਦਿੱਤੀ ਕਲੀਨ ਚਿੱਟ
– ਅਦਾਲਤ ‘ਚ ਕਲੋਜਰ ਰਿਪੋਰਟ ਕੀਤੀ ਦਾਖ਼ਲ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਪ੍ਰਦੀਪ ਕੁਮਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਦੱਸ ਦੇਈਏ ਕਿ ਇਹ ਮਾਮਲਾ 2022 ਵਿੱਚ ਮੋਹਾਲੀ ਦੇ ਫੇਜ਼-8 ਥਾਣੇ ਵਿੱਚ ਸਰਕਾਰੀ ਠੇਕਿਆਂ ਦੀ ਵੰਡ ਲਈ 1% ਕਮਿਸ਼ਨ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਸੀ। ਮੋਹਾਲੀ ਪੁਲਿਸ ਨੇ ਹਾਲ ਹੀ ਵਿਚ ਅਦਾਲਤ ਵਿਚ ਇਕ ਕਲੋਜ਼ਰ ਰਿਪੋਰਟ ਪੇਸ਼ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਵਿਰੁਧ ਕਾਰਵਾਈ ਲਈ ਕੋਈ ਠੋਸ ਸਬੂਤ ਨਹੀਂ ਮਿਲੇ।
ਸ਼ਿਕਾਇਤਕਰਤਾ ਰਜਿੰਦਰ ਸਿੰਘ ਵਲੋਂ ਵੀ ਆਪਣੀ ਸਹਿਮਤੀ ਜਤਾਉਂਦਿਆ ਕਿਹਾ ਗਿਆ ਹੈ ਕਿ ਜੇਕਰ ਅਦਾਲਤ ਵਲੋਂ ਇਹ ਕਲੋਜਰ ਰਿਪੋਰਟ ਸਵੀਕਾਰ ਕਰ ਲਈ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ ਨਹੀਂ ਹੈ। ਮੋਹਾਲੀ ਅਦਾਲਤ 14 ਜੁਲਾਈ ਨੂੰ ਕਲੋਜ਼ਰ ਰਿਪੋਰਟ ‘ਤੇ ਆਪਣਾ ਫੈਸਲਾ ਸੁਣਾਏਗੀ।























