Mid Day Meal : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮਿਡ ਡੇ ਮੀਲ menu ਵਿੱਚ ਵੱਡਾ ਬਦਲਾਅ
ਜਾਣੋ ਮੀਨੂ ਵਿੱਚ ਹੁਣ ਕੀ ਕੁਝ ਹੋਵੇਗਾ ਉਪਲਬਧ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ): ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ਵਿੱਚ ਨਵਾਂ ਬਦਲਾਅ ਕੀਤਾ ਗਿਆ ਹੈ। ਇਸ ਵਾਰ, ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਦੇ ਤਹਿਤ, ਮਿਡ-ਡੇਅ ਮੀਲ ਦੇ ਹਫਤਾਵਾਰੀ ਮੀਨੂ ਵਿੱਚ ਕਈ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ, ਜਿਸਦਾ ਉਦੇਸ਼ ਬੱਚਿਆਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਭੋਜਨ ਪ੍ਰਦਾਨ ਕਰਨਾ ਹੈ। ਸਿੱਖਿਆ ਵਿਭਾਗ ਨੇ 1 ਜੁਲਾਈ ਤੋਂ 31 ਜੁਲਾਈ ਤੱਕ ਲਾਗੂ ਕੀਤੇ ਜਾਣ ਵਾਲੇ ਨਵੇਂ ਮਿਡ-ਡੇਅ ਮੀਲ ਮੀਨੂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹਫ਼ਤਾਵਾਰੀ ਮੀਨੂ ਵਿੱਚ ਕੀ ਉਪਲਬਧ ਹੋਵੇਗਾ?
ਸੋਮਵਾਰ: ਦਾਲ ਅਤੇ ਰੋਟੀ
ਮੰਗਲਵਾਰ: ਰਾਜਮਾ-ਚਾਵਲ ਅਤੇ ਖੀਰ
ਬੁੱਧਵਾਰ: ਕਾਲੇ-ਚਿੱਟੇ ਛੋਲੇ (ਆਲੂਆਂ ਦੇ ਨਾਲ) ਅਤੇ ਪੂਰੀ ਰੋਟੀ
ਵੀਰਵਾਰ: ਕੜ੍ਹੀ (ਆਲੂ ਅਤੇ ਪਿਆਜ਼ ਪਕੌੜਿਆਂ ਦੇ ਨਾਲ) ਅਤੇ ਚੌਲ
ਸ਼ੁੱਕਰਵਾਰ: ਮੌਸਮੀ ਸਬਜ਼ੀਆਂ ਦੇ ਨਾਲ ਰੋਟੀ
ਸ਼ਨੀਵਾਰ: ਸਾਬਤ ਦਾਲ, ਚੌਲ ਅਤੇ ਮੌਸਮੀ ਫਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























