Big Breaking : 4 ਜ਼ਿਲ੍ਹਿਆਂ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ
ਰੈੱਡ ਅਲਰਟ ਹੋਇਆ ਜਾਰੀ, ਪੜ੍ਹੋ ਪੂਰੀ ਖਬਰ

ਹਿਮਾਚਲ ਪ੍ਰਦੇਸ਼, 30 ਜੂਨ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਜਾਰੀ ਹੈ।ਬੀਤੀ ਰਾਤ ਤੋਂ ਹੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੰਡੀ ਵਿੱਚ ਬੀਤੀ ਰਾਤ ਸਭ ਤੋਂ ਵੱਧ 119 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਨੇੜਲੇ ਹੋਰ ਖੇਤਰਾਂ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ – ਕਾਂਗੜਾ, ਮੰਡੀ, ਸੋਲਨ ਅਤੇ ਸਿਰਮੌਰ ਵਿੱਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅਜਿਹੀ ਸਥਿਤੀ ਵਿੱਚ, ਵਿਭਾਗ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਡੀਸੀ ਨੂੰ ਰੈੱਡ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਲਿਆ ਗਿਆ ਹੈ।
ਦੱਸ ਦਈਏ ਕਿ ਸ਼ਿਮਲਾ ਦੇ ਉਪਨਗਰ ਭੱਟਾਕੁਫਰ ਵਿੱਚ ਅੱਜ ਸਵੇਰੇ ਇੱਕ 5 ਮੰਜ਼ਿਲਾ ਘਰ ਢਹਿ ਗਿਆ। ਕਿਹਾ ਜਾ ਰਿਹਾ ਹੈ ਕਿ ਚਾਰ-ਮਾਰਗੀ ਸੜਕ ਦੀ ਕਟਿੰਗ ਕਾਰਨ ਘਰ ਦੀ ਨੀਂਹ ਹਿੱਲ ਗਈ। ਰਾਤ ਨੂੰ ਘਰ ਖਾਲੀ ਕਰਵਾ ਲਿਆ ਗਿਆ। ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੇ ਇਲਾਵਾ ਹਮੀਰਪੁਰ ਦੇ ਸੁਜਾਨਪੁਰ ਵਿੱਚ ਅੱਜ ਸਵੇਰੇ ਇੱਕ ਵੱਡਾ ਦਰੱਖਤ ਡਿੱਗਣ ਕਾਰਨ ਤਿੰਨ ਵਾਹਨ ਨੁਕਸਾਨੇ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























