Thailand PM ਪਿਆਟੋਂਗਟਾਰਨ ਸ਼ਿਨਾਵਾਤਰਾ ਅਹੁਦੇ ਤੋਂ ਮੁਅੱਤਲ
ਜਾਣੋ ਸੰਵਿਧਾਨਕ ਅਦਾਲਤ ਨੇ ਕਿਉ ਸੁਣਾਇਆ ਇਹ ਵੱਡਾ ਫੈਸਲਾ

ਥਾਈਲੈਂਡ, 1 ਜੁਲਾਈ (ਵਿਸ਼ਵ ਵਾਰਤਾ): ਥਾਈਲੈਂਡ ਦੇ ਪ੍ਰਧਾਨ ਮੰਤਰੀ (Thailand PM) ਪਟੋਂਗਟਾਰਨ ਸ਼ਿਨਾਵਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੇਸ਼ ਦੀ ਸੰਵਿਧਾਨਕ ਅਦਾਲਤ ਨੇ ਮੰਗਲਵਾਰ ਨੂੰ ਉਨ੍ਹਾਂ ਨੂੰ ਮੁਅੱਤਲ ਕਰਨ ਦਾ ਵੱਡਾ ਫੈਸਲਾ ਸੁਣਾਇਆ ਹੈ। ਥਾਈਲੈਂਡ ਦੀਆਂ ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਅਦਾਲਤ ਦਾ ਫੈਸਲਾ ਇੱਕ ਲੀਕ ਹੋਈ ਟੈਲੀਫੋਨ ਕਾਲ ਦੇ ਸੰਬੰਧ ਵਿੱਚ ਆਇਆ ਹੈ। ਪ੍ਰਧਾਨ ਮੰਤਰੀ ‘ਤੇ ਕੰਬੋਡੀਆ ਦੇ ਨੇਤਾ ਹੁਨ ਸੇਨ ਨਾਲ ਫ਼ੋਨ ‘ਤੇ ਗੱਲ ਕਰਨ ਦਾ ਦੋਸ਼ ਹੈ। ਇਸ ਗੱਲਬਾਤ ਵਿੱਚ ਉਨ੍ਹਾਂ ਨੇ ਥਾਈ ਫੌਜ ਦੇ ਕਮਾਂਡਰ ਦੀ ਆਲੋਚਨਾ ਕੀਤੀ।
ਥਾਈਲੈਂਡ ਵਿੱਚ ਇਸਨੂੰ ਇੱਕ ਗੰਭੀਰ ਮਾਮਲਾ ਮੰਨਿਆ ਜਾਂਦਾ ਹੈ ਕਿਉਂਕਿ ਉੱਥੇ ਫੌਜ ਦਾ ਬਹੁਤ ਪ੍ਰਭਾਵ ਹੈ। ਇਸ ਗੱਲਬਾਤ ਦੇ ਲੀਕ ਹੋਣ ਤੋਂ ਬਾਅਦ, ਦੇਸ਼ ਭਰ ਵਿੱਚ ਗੁੱਸਾ ਫੈਲ ਗਿਆ ਸੀ। ਅਦਾਲਤ ਨੇ ਪ੍ਰਧਾਨ ਮੰਤਰੀ ਨੂੰ 7-2 ਦੇ ਫਰਕ ਨਾਲ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ।ਅਦਾਲਤ ਨੇ ਕਿਹਾ ਕਿ ਉਸ ਵਿਰੁੱਧ ਸ਼ਿਕਾਇਤ ਦੀ ਜਾਂਚ ਕੀਤੀ ਜਾਵੇਗੀ। ਜੇਕਰ ਉਹ ਦੋਸ਼ੀ ਪਾਈ ਜਾਂਦੀ ਹੈ, ਤਾਂ ਉਸਨੂੰ ਹਮੇਸ਼ਾ ਲਈ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਇਸ ਮਾਮਲੇ ‘ਤੇ ਅੰਤਿਮ ਫੈਸਲਾ ਲੈਣ ਤੱਕ ਉਪ ਪ੍ਰਧਾਨ ਮੰਤਰੀ ਫੁਮਥਮ ਵੇਚਾਇਆਚਾਈ ਸਰਕਾਰ ਚਲਾਉਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























