• Latest
  • Trending
ਪੰਜਾਬ ‘ਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ‘ਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

8 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 minute ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

December 27, 2018
in ਪੰਜਾਬ
ਪੰਜਾਬ ‘ਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਗੁਰਦਆਰਾ ਸ੍ਰੀ ਫ਼ਤਹਿਗੜ ਸਾਹਿਬ ਦੇ ਲੰਗਰ ਹਾਲ ਵਿਖੇ ਲੰਗਰ ਛਕਦੇ ਹੋਏ। ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਅਤੇ ਹੋਰ ਆਗੂ ਵੀ ਮੌਜੂਦ ਰਹੇ।

ਮੁੱਖ ਮੰਤਰੀ, ਪੰਜਾਬ, ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਗੁਰਦਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।

– ਅਜਿਹੀਆਂ ਕੋਸ਼ਿਸ਼ਾਂ ਨਾਲ ਸਖਤੀ ਨਾਲ ਨਿਪਟਣ ਦਾ ਮੁੱਖ ਮੰਤਰੀ ਵੱਲੋਂ ਐਲਾਨ
– ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਮੱਥਾ ਟੇਕਿਆ

ਫ਼ਤਹਿਗੜ, ਸਾਹਿਬ, 27 ਦਸੰਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੋ ਵੀ ਸੂਬੇ ਵਿੱਚ ਧਰਮ ਨਿਰਪੱਖਤਾ ਦੇ ਮਾਹੌਲ ਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ।
ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇਥੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ ਤੇ ਕਿਸੇ ਨੂੰ ਭਾਈਚਾਰਕ ਸਾਂਝ ਦਾ ਨੁਕਸਾਨ ਨਹੀਂ ਕਰਨ ਦਿੱਤਾ ਜਾਵੇਗਾ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਸ ਅਮਨ-ਸ਼ਾਂਤੀ ਲਈ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿੱਤੀ, ਉਸ ਅਮਨ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਗੁਰਦਆਰਾ ਸ੍ਰੀ ਫ਼ਤਹਿਗੜ ਸਾਹਿਬ ਦੇ ਲੰਗਰ ਹਾਲ ਵਿਖੇ ਲੰਗਰ ਛਕਦੇ ਹੋਏ। ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਅਤੇ ਹੋਰ ਆਗੂ ਵੀ ਮੌਜੂਦ ਰਹੇ।

ਹਾਲ ਹੀ ਵਿੱਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪੁਚਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਜਿਹੀਆਂ ਘਟਨਾਵਾਂ ਦੇ ਦੁਹਰਾਅ ਸਬੰਧੀ ਅਕਾਲੀਆਂ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਉਨਾਂ ਦੀ ਸਰਕਾਰ ਹੋਰਨਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਬੁੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਵੀ ਬੁੱਤ ਲੱਗੇ ਹੋਏ ਹਨ ਤੇ ਹਰ ਹਾਲ ਅਜਿਹੇ ਬੁੱਤਾਂ ਦੀ ਵੀ ਰਾਖੀ ਕੀਤੀ ਜਾਵੇਗੀ।
1984 ਦੇ ਦੰਗਿਆਂ ਨੂੰ ਆਧਾਰ ਬਣਾ ਕੇ ਸਿਆਸੀ ਲਾਹਾ ਲੈਣ ਲਈ ਅਕਾਲੀ ਦਲ ਵੱਲੋਂ ਧਰਮ ਦੇ ਨਾਂ ‘ਤੇ ਪਾੜਾ ਪਾਉਣ ਦੀਆਂ ਅਫ਼ਸਲ ਕੋਸ਼ਿਸ਼ਾਂ ਅਤੇ ਇਨਾਂ ਦੰਗਿਆਂ ਨਾਲ ਗਾਂਧੀ ਪਰਿਵਾਰ ਦਾ ਨਾਂ ਜੋੜੇ ਜਾਣ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਹਿੰਸਕ ਘਟਨਾਵਾਂ ਵਾਪਰਨੀਆਂ ਸ਼ੁਰੂ ਹੋਈਆਂ, ਉਦੋਂ ਤਾਂ ਰਾਜੀਵ ਗਾਂਧੀ ਉਥੇ ਮੌਜੂਦ ਹੀ ਨਹੀਂ ਸਨ। ਉਨਾਂ ਆਖਿਆ ਕਿ ਦੰਗਿਆਂ ਵੇਲੇ ਤਾਂ ਸੁਖਬੀਰ ਬਾਦਲ ਅਮਰੀਕਾ ਵਿੱਚ ਪੜ ਰਹੇ ਸਨ ਤੇ ਬਿਕਰਮ ਸਿੰਘ ਮਜੀਠੀਆ ਪਟਿਆਲਾ ਜਾਂ ਪੰਜਾਬ ਵਿੱਚ ਕਿਸੇ ਥਾਂ ਪੜ ਰਹੇ ਸਨ ਤੇ ਉਨਾਂ ਨੂੰ ਉਸ ਵੇਲੇ ਵਾਪਰੀਆਂ ਘਟਨਾਵਾਂ ਬਾਰੇ ਕੁਝ ਵੀ ਪਤਾ ਨਹੀਂ ਹੈ। ਇਸ ਲਈ ਉਨਾਂ ਨੂੰ ਸਿਆਸੀ ਲਾਹਾ ਲੈਣ ਵਾਸਤੇ ਇਨਾਂ ਘਟਨਾਵਾਂ ਸਬੰਧੀ ਧਰਮ ਦੇ ਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀ ਨੀਵੇਂ ਪੱਧਰ ਦੀ ਸਿਆਸਤ ਕਰ ਕੇ ਭਾਈਚਾਰਕ ਸਾਂਝ ਦਾ ਨੁਕਸਾਨ ਕਰ ਰਹੇ ਹਨ। ਉਨਾਂ ਆਖਿਆ ਕਿ ਉਹ ਕਿਸੇ ਨੂੰ ਵੀ ਨਫ਼ਰਤ ਦੀ ਸਿਆਸਤ ਨਹੀਂ ਕਰਨ ਦੇਣਗੇ।
ਗੁਰਦਾਸਪੁਰ ਵਿਖੇ 03 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਤਜਵੀਜ਼ਤ ਸਿਆਸੀ ਰੈਲੀ ਸਬੰਧੀ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਆਖਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਰਿੰਦਰ ਮੋਦੀ ਅਜਿਹੀਆਂ ਰੈਲੀਆਂ ਕਰ ਰਹੇ ਹਨ ਪਰ ਕਾਂਗਰਸ ਲੀਡਰਸ਼ਿਪ ਇੱਕ ਵਾਰ ਫਿਰ ਅਕਾਲੀ-ਭਾਜਪਾ ਗੱਠਜੋੜ ਦੇ ਮੁਕੰਮਲ ਸਫਾਏ ਲਈ ਪੂਰੀ ਤਰ•ਾਂ ਤਿਆਰ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ ਨਾਲ ਗੱਲਬਾਤ ਕਰਦੇ ਹੋਏ।

ਇਤਿਹਾਸਕ ਨਗਰੀ ਫ਼ਤਹਿਗੜ ਸਾਹਿਬ ਦੇ ਸਰਬਪੱਖੀ ਵਿਕਾਸ ਦੇ ਮਸਲੇ ‘ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਛੇਤੀ ਹੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਚੌਕ ਬਣਾਉਣ ਦਾ ਐਲਾਨ ਵੀ ਕੀਤਾ।ਉਨਾਂ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਸਬੰਧੀ ਜੋ ਵੀ ਲੋੜਾਂ ਹਨ, ਉਹ ਸਬੰਧਤ ਵਿਧਾਇਕਾਂ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਛੇਤੀ ਤੋਂ ਛੇਤੀ ਉਨਾਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਮੱਥਾ ਟੇਕਿਆਂ ਅਤੇ ਬਾਅਦ ਵਿੱਚ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਉਨਾਂ ਇਸ ਮੌਕੇ ਸਿਆਸੀ ਕਾਨਫ਼ਰੰਸਾਂ ਨਾ ਕੀਤੇ ਜਾਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਸਿਆਸੀ ਰੈਲੀਆਂ ਸੋਭਦੀਆਂ ਨਹੀਂ ਹਨ। ਉਨਾਂ ਕਿਹਾ ਕਿ ਲੱਖਾਂ ਸ਼ਰਧਾਲੂ ਇੱਥੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹੀਦ ਹੋਏ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ, ਜਿਨਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ, ਨੂੰ ਸਿਜਦਾ ਕਰਨ ਆਉਂਦੇ ਹਨ ਨਾ ਕਿ ਸਿਆਸੀ ਭਾਸ਼ਨ ਸੁਣਨ ਵਾਸਤੇ ਆਉਂਦੇ ਹਨ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਸਰਹਿੰਦ ਤੋਂ 05 ਕਿਲੋਮੀਟਰ ਉੱਤਰ ਵੱਲ ਸੁਸ਼ੋਭਿਤ ਉਹ ਸਥਾਨ ਹੈ, ਜਿੱਥੇ 26 ਦਸੰਬਰ 1705 ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਜ਼ਿੰਦਾ ਨੀਂਹਾਂ ਵਿੱਚ ਚਿਣ ਦਿੱਤਾ ਗਿਆ ਸੀ।ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਪੁਰਾਤਨ ਸਮੇਂ ਤੋਂ ਫ਼ਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਹੁੰਦਾ ਆ ਰਿਹਾ ਹੈ।
ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਸਲਾਹਕਾਰ ਮੁੱਖ ਮੰਤਰੀ ਪੰਜਾਬ ਭਰਤ ਇੰਦਰ ਸਿੰਘ ਚਾਹਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਹਲਕਾ ਫ਼ਤਹਿਗੜ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ., ਵਿਧਾਇਕ ਪਾਇਲ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਜੀ. ਰੂਪਨਗਰ ਰੇਂਜ ਵੀ. ਨੀਰਜਾ, ਡਿਪਟੀ ਕਮਿਸ਼ਨਰ ਫ਼ਤਹਿਗੜ ਸਾਹਿਬ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਬਲਵਿੰਦਰ ਮਾਵੀ, ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਅਤੇ ਜਸਪਾਲ ਸਿੰਘ ਜ਼ੀਰਕਪੁਰ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ  ਨੇ ਦਿੱਤਾ ਅਸਤੀਫਾ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ  ਨੇ ਦਿੱਤਾ ਅਸਤੀਫਾ

by Navjot
2 weeks ago
0

  ਚੰਡੀਗੜ੍ਹ, 2ਨਵੰਬਰ (ਵਿਸ਼ਵ ਵਾਰਤਾ)  ਬੀਤੇ ਦਿਨ 'ਆਪ' ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 