• Latest
  • Trending
ਮਜੀਠੀਆ ਮਾਮਲੇ ਵਿੱਚ NCB ਦੀ ਦਖਲਅੰਦਾਜ਼ੀ BJP ਦੀ ਡਰੱਗ ਮਾਫੀਆ ਨੂੰ ਬਚਾਉਣ ਦੀ ਸਾਜ਼ਿਸ਼: ਅਮਨ ਅਰੋੜਾ

ਮਜੀਠੀਆ ਮਾਮਲੇ ਵਿੱਚ NCB ਦੀ ਦਖਲਅੰਦਾਜ਼ੀ BJP ਦੀ ਡਰੱਗ ਮਾਫੀਆ ਨੂੰ ਬਚਾਉਣ ਦੀ ਸਾਜ਼ਿਸ਼: ਅਮਨ ਅਰੋੜਾ

1 year ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

11 minutes ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

26 minutes ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

59 minutes ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

1 hour ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

1 hour ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

3 hours ago
National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

3 hours ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਸੂਬੇ ਦੇ ਦੌਰੇ ‘ਤੇ, ਸੁਰੱਖਿਆ ਦੇ ਪ੍ਰਬੰਧ ਸਖ਼ਤ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਸੂਬੇ ਦੇ ਦੌਰੇ ‘ਤੇ, ਸੁਰੱਖਿਆ ਦੇ ਪ੍ਰਬੰਧ ਸਖ਼ਤ

3 hours ago
Punjab Weather: ਸੂਬੇ ‘ਚ ਫੇਰ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

3 hours ago
Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, July 18, 2026
No Result
View All Result
36 °c
Chandigarh
36 ° Sun
31 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਜੀਠੀਆ ਮਾਮਲੇ ਵਿੱਚ NCB ਦੀ ਦਖਲਅੰਦਾਜ਼ੀ BJP ਦੀ ਡਰੱਗ ਮਾਫੀਆ ਨੂੰ ਬਚਾਉਣ ਦੀ ਸਾਜ਼ਿਸ਼: ਅਮਨ ਅਰੋੜਾ

ਕਿਹਾ- ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਮਜੀਠੀਆ ਦੇ ਸਮਰਥਕ, ਉਹ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਵਿੱਚ ਰੁਕਾਵਟਾਂ ਪੈਦਾ ਕਰ ਰਹੇ

July 1, 2025
in ਖਬਰਾਂ, ਪੰਜਾਬ
ਮਜੀਠੀਆ ਮਾਮਲੇ ਵਿੱਚ NCB ਦੀ ਦਖਲਅੰਦਾਜ਼ੀ BJP ਦੀ ਡਰੱਗ ਮਾਫੀਆ ਨੂੰ ਬਚਾਉਣ ਦੀ ਸਾਜ਼ਿਸ਼: ਅਮਨ ਅਰੋੜਾ

ਮਜੀਠੀਆ ਮਾਮਲੇ ਵਿੱਚ NCB ਦੀ ਦਖਲਅੰਦਾਜ਼ੀ BJP ਦੀ ਡਰੱਗ ਮਾਫੀਆ ਨੂੰ ਬਚਾਉਣ ਦੀ ਸਾਜ਼ਿਸ਼: ਅਮਨ ਅਰੋੜਾ

  • ਕਿਹਾ- ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਮਜੀਠੀਆ ਦੇ ਸਮਰਥਕ, ਉਹ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਵਿੱਚ ਰੁਕਾਵਟਾਂ ਪੈਦਾ ਕਰ ਰਹੇ
  • ਨਸ਼ਿਆਂ ਦੇ ਮੁੱਦੇ ‘ਤੇ ਵਿਰੋਧੀ ਆਗੂ ਗਿਰਗਿਟ ਵਾਂਗ ਬਦਲ ਰਹੇ ਰੰਗ, ਇਹ ਪੰਜਾਬ ਦੇ ਨੌਜਵਾਨਾਂ ਨਾਲ ਸਰਾਸਰ ਧੋਖਾ: ਅਰੋੜਾ
  • ਨਸ਼ਾ ਤਸਕਰਾਂ ਪ੍ਰਤੀ ਕੋਈ ਹਮਦਰਦੀ ਨਹੀਂ, ਵਿਰੋਧੀ ਧਿਰ ਦੇ ਰੋਕਣ ਦੇ ਯਤਨਾਂ ਦੇ ਬਾਵਜੂਦ ਸਾਡੀ ਲੜਾਈ ਜਾਰੀ ਰਹੇਗੀ: ਅਰੋੜਾ

ਭਾਜਪਾ ਨੇ ਮੁੜ ਅਕਾਲੀਆਂ ਨਾਲ ਪੁਗਾਈ ਆਪਣੀ ਗੁੱਝੀ ਸਾਂਝ, ਮਜੀਠੀਆ ਨੂੰ ਬਚਾਉਣ ਲਈ ਭਾਜਪਾ ਲੈ ਰਹੀ NCB ਦਾ ਸਹਾਰਾ! pic.twitter.com/HnFlxzYMIv

— AAP Punjab (@AAPPunjab) July 1, 2025

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਅਤੇ ਕਾਂਗਰਸ ਪਾਰਟੀ ਵੱਲੋਂ ਬਿਕਰਮ ਮਜੀਠੀਆ ਦਾ ਸਮਰਥਨ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਮਜੀਠੀਆ ਨੂੰ ਬਚਾਉਣ ਅਤੇ ਪੰਜਾਬ ਵਿੱਚ ਡਰੱਗ ਮਾਫੀਆ ਵਿਰੁੱਧ ਸਰਕਾਰ ਦੀ ਚੱਲ ਰਹੀ ਲੜਾਈ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਅਰੋੜਾ ਨੇ ਹਾਲ ਹੀ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਵਲੋਂ ਕੀਤੀ ਗਈ ਕਾਰਵਾਈ ‘ਤੇ ਸਖ਼ਤ ਇਤਰਾਜ਼ ਜਤਾਇਆ ਜਿਸ ਵਿੱਚ ਐਨਸੀਬੀ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਮਜੀਠੀਆ ਵਿਰੁੱਧ ਦਰਜ ਕੀਤੀ ਗਈ ਨਵੀਂ ਐਫਆਈਆਰ ਨਾਲ ਸਬੰਧਤ ਸਾਰੇ ਦਸਤਾਵੇਜ਼ ਮੰਗੇ ਹਨ। ਉਨ੍ਹਾਂ ਕਿਹਾ, “ਐਨਸੀਬੀ ਵੱਲੋਂ ਕੀਤੀ ਗਈ ਇਹ ਮੰਗ ਸਹੀ ਪ੍ਰਕਿਰਿਆ ਦਾ ਹਿੱਸਾ ਨਹੀਂ ਹੈ, ਸਗੋਂ ਮਜੀਠੀਆ ਅਤੇ ਹੋਰ ਡਰੱਗ ਡੀਲਰਾਂ ਨੂੰ ਬਚਾਉਣ ਲਈ ਜਾਣਬੁੱਝ ਕੇ ਕੀਤੀ ਗਈ ਇੱਕ ਚਾਲ ਹੈ। ਇਹ ਭਾਜਪਾ ਦੇ ਡਰੱਗ ਸਿੰਡੀਕੇਟਾਂ ਨੂੰ ਖਤਮ ਕਰਨ ਦੀ ਬਜਾਏ ਉਨ੍ਹਾਂ ਦੀ ਰੱਖਿਆ ਕਰਨ ਦੇ ਅਸਲ ਇਰਾਦੇ ਨੂੰ ਦਰਸਾਉਂਦੀ ਹੈ।”

‘ਆਪ’ ਆਗੂ ਨੇ ਕਾਂਗਰਸ ਅਤੇ ਭਾਜਪਾ ਆਗੂਆਂ ਦੇ ਪਖੰਡ ਦੀ ਆਲੋਚਨਾ ਕਰਦਿਆਂ ਅਜਿਹੀ ਉਦਾਹਰਣਾਂ ਦਾ ਹਵਾਲਾ ਦਿੱਤਾ ਜਿੱਥੇ ਰਵਨੀਤ ਬਿੱਟੂ ਅਤੇ ਸੁਨੀਲ ਜਾਖੜ ਨੇ ਮਜੀਠੀਆ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ, “ਹੁਣ ਇਹ ਸਪੱਸ਼ਟ ਹੋ ਗਿਆ ਕਿ ਕਾਂਗਰਸ ਅਤੇ ਭਾਜਪਾ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਦਾ ਸਮਰਥਨ ਕਰਨ ਦੀ ਬਜਾਏ, ਸਰਕਾਰ ਦੀ ਕਾਰਵਾਈ ਵਿੱਚ ਵਾਰ-ਵਾਰ ਰੁਕਾਵਟ ਬਣ ਕੇ ਮਜੀਠੀਆ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹਿਆਂ ਹਨ।

ਅਰੋੜਾ ਨੇ ਪੰਜਾਬ ਸਰਕਾਰ ਦੇ ਯਤਨਾਂ ਨੂੰ ਕਮਜ਼ੋਰ ਕਰਨ ਲਈ ਕੇਂਦਰੀ ਏਜੰਸੀਆਂ ਨੂੰ ਸਰਗਰਮ ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਭਾਜਪਾ 2014 ਤੋਂ ਪੰਜਾਬ ਵਿੱਚ ਵੱਡੇ ਪੱਧਰ ‘ਤੇ ਫੈਲੇ ਨਸ਼ਿਆਂ ਦੇ ਕਾਰੋਬਾਰਾਂ ਬਾਰੇ ਚੰਗੀ ਤਰ੍ਹਾਂ ਜਾਣਦੀ ਹੈ, ਜਿਵੇਂ ਕਿ 2013-14 ਵਿੱਚ ਜਗਦੀਸ਼ ਭੋਲਾ ਦੇ ਬਿਆਨਾਂ ਤੋਂ ਪਤਾ ਲੱਗਦਾ ਹੈ। ਫਿਰ ਵੀ, ਉਨ੍ਹਾਂ ਨੇ ਚੁੱਪ ਰਹਿਣਾ ਚੁਣਿਆ। ਅੱਜ, ਜਦੋਂ ਸਾਡੀ ਸਰਕਾਰ ਸਬੂਤਾਂ ਦੇ ਆਧਾਰ ‘ਤੇ ਫੈਸਲਾਕੁੰਨ ਕਾਰਵਾਈ ਕਰ ਰਹੀ ਹੈ, ਤਾਂ ਉਹ ਸਰਗਰਮੀ ਨਾਲ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।”

ਕਾਂਗਰਸ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦੇ ਬਿਆਨਾਂ ਦੀ ਆਲੋਚਨਾ ਕਰਦਿਆਂ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਦੋਹਰੇ ਕਿਰਦਾਰ ਨੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਨੈਤਿਕ ਆਧਾਰ ‘ਤੇ ਖੜ੍ਹੇ ਹੋਣ ਤੋਂ ਅਸਮਰੱਥ ਬਣਾ ਦਿੱਤਾ ਹੈ। ਉਨ੍ਹਾਂ ਦੇ ਵਾਰ-ਵਾਰ ਰੁਖ਼ ਬਦਲਣ ਨੇਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਨੂੰ ਵੀ ਬੇਨਕਾਬ ਕਰ ਦਿੱਤਾ ਹੈ। ਬਾਜਵਾ ਦੀ ਮੌਜੂਦਾ ਹਾਲਤ ਦੇਖ ਕੇ ਗਿਰਗਿਟ ਵੀ ਸ਼ਰਮਿੰਦਾ ਹੋ ਜਾਵੇਗਾ।

ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹਾਂ। ਕੋਈ ਵੀ, ਭਾਵੇਂ ਉਹ ਰਾਜਨੀਤਿਕ ਨੇਤਾ ਹੋਵੇ, ਅਧਿਕਾਰੀ ਹੋਵੇ ਜਾਂ ਡਰੱਗ ਸਿੰਡੀਕੇਟ ਨਾਲ ਜੁੜਿਆ ਕੋਈ ਵੱਡਾ ਵਿਅਕਤੀ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ‘ਆਪ’ ਸਰਕਾਰ ਰਾਜਨੀਤਿਕ ਲਾਭ ਅਤੇ ਨੁਕਸਾਨ ਦੀ ਪਰਵਾਹ ਕੀਤੇ ਬਿਨਾਂ ਨਸ਼ਿਆਂ ਵਿਰੁੱਧ ਆਪਣੀ ਲੜਾਈ ਜਾਰੀ ਰੱਖੇਗੀ।”

ਉਨ੍ਹਾਂ ਭਾਜਪਾ ਅਤੇ ਕਾਂਗਰਸ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪਣੇ ਪੁਰਾਣੇ ਸਹਿਯੋਗੀ ਨੂੰ ਬਚਾਉਣ ਲਈ ਕੀਤੀ ਗਈ ਇਹ ਕਾਰਵਾਈ ਪੰਜਾਬ ਵਿੱਚ ਨਸ਼ੇ ਫੈਲਾਉਣ ਵਿੱਚ ਉਸ ਦੀ ਮਿਲੀਭੁਗਤ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਨੇ ਮਿਲ ਕੇ ਇੱਕ ਅਜਿਹਾ ਪਾਪ ਕੀਤਾ ਹੈ ਜਿਸਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਅਕਾਲੀ ਭਾਜਪਾ ਸਰਕਾਰ ਨੇ ਨਸ਼ਾਖੋਰੀ, ਮਾਫੀਆ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ।

Tags: AMAN ARORABREAKING NEWSChandigarhLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
July 18, 2026
0

Breaking: ਫਿਰੌਤੀ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਹੁਸ਼ਿਆਰਪੁਰ, 18 ਜੁਲਾਈ...

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
July 18, 2026
0

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ):...

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

by Ranjit Singh
July 18, 2026
0

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ 'ਤੇ ਲਾਏ ਵੱਡੇ ਦੋਸ਼ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): 21 ਦਿਨਾਂ...

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

by Ranjit Singh
July 18, 2026
0

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ 'ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 18 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
July 18, 2026
0

Breaking: ਫਿਰੌਤੀ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਹੁਸ਼ਿਆਰਪੁਰ, 18 ਜੁਲਾਈ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 