PUNJAB : ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਤੇ ਵਿਭਾਗਾਂ ਦਾ ਫੇਰਬਦਲ ਅੱਜ
ਸੰਜੀਵ ਅਰੋੜਾ ਲੈਣਗੇ ਕੈਬਿਨੇਟ ਮੰਤਰੀ ਵਜੋਂ ਹਲਫ਼

ਚੰਡੀਗੜ੍ਹ, 3ਜੁਲਾਈ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਅੱਜ ਵੀਰਵਾਰ (3 ਜੁਲਾਈ) ਨੂੰ ਮੰਤਰੀ ਮੰਡਲ ਵਿੱਚ ਵਿਸਥਾਰ ਕੀਤਾ ਜਾਵੇਗਾ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਮੰਤਰੀ ਮੰਡਲ ਵਿਸਥਾਰ ਹੋਵੇਗਾ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀਰਵਾਰ ਦੁਪਹਿਰ ਨੂੰ ਪੰਜਾਬ ਰਾਜ ਭਵਨ ਵਿਚ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।

ਪਿਛਲੇ ਹਫ਼ਤੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਹੀ ਉਨ੍ਹਾਂ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਤੈਅ ਸੀ। ਜ਼ਿਕਰਯੋਗ ਹੈ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਅਰੋੜਾ ਨੂੰ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਜਦੋਂ ਕਿ ਪਿਛਲੇ ਹਫ਼ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕੀਤੀ ਸੀ ਕਿ ਉਹ ਅਰੋੜਾ ਨੂੰ ਆਪਣੀ ਕੈਬਨਿਟ ਵਿੱਚ ਲਿਆ ਰਹੇ ਹਨ। ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























