Amritsar: ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਹੇਠ ਮੌਜੂਦਾ ਸਰਪੰਚ ਸਮੇਤ ਮੈਂਬਰ ‘ਆਪ’ ‘ਚ ਹੋਏ ਸ਼ਾਮਲ

ਅੰਮ੍ਰਿਤਸਰ, 3 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਦੇ ਮੌਜੂਦਾ ਸਰਪੰਚ ਮੇਜਰ ਸਿੰਘ ਸਮੇਤ ਮੈਂਬਰ ਪੰਚਾਇਤ ਸਰਬਜੀਤ ਕੌਰ, ਮੈਂਬਰ ਪ੍ਰਤਾਪ ਸਿੰਘ, ਮੈਂਬਰ ਰਮਨ ਕੁਮਾਰ ਕਾਂਗਰਸ ਪਾਰਟੀ ਛੱਡ ਕੇ ਦਰਜਨਾ ਪਰਿਵਾਰਾਂ ਸਮੇਤ ਸਰਗਰਮ ਕਾਰਕੁੰਨ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ:ਟੀ:ਓ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਐਲਾਨ ਕੀਤਾ ਕਿ ਉਹ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਹਲਕੇ ‘ਚ ਸੜਕਾਂ , ਸਕੂਲਾਂ, ਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਨਸ਼ਿਆਂ ਦੇ ਖਤਾਮੇ ਲਈ ਲਿਆਂਦੀ ਗਈ ਕ੍ਰਾਂਤੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਰਟੀ ‘ਚ ਸ਼ਾਮਲ ਹੋਏ ਵਰਕਰਾਂ ਨੂੰ ਸਨਮਾਨਿਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ‘ਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਸਰਕਾਰੇ ਦਰਬਾਰੇ ਮਾਨ ਸਨਮਾਨ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























