Weather Update : ਪੰਜਾਬ ਵਿੱਚ ਮੌਨਸੂਨ ਸਰਗਰਮ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਮੌਨਸੂਨ ਸਰਗਰਮ ਹੈ, ਜੂਨ ਤੋਂ ਬਾਅਦ ਹੁਣ ਜੁਲਾਈ ਵਿੱਚ ਵੀ ਮੌਨਸੂਨ ਐਕਟਿਟ ਹੈ ਅਤੇ ਇਸ ਪੂਰੇ ਮਹੀਨੇ ਆਮ ਨਾਲੋਂ ਵੱਧ ਬੱਦਲ ਛਾਏ ਰਹਿਣ ਦੀ ਉਮੀਦ ਹੈ। ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਪਿਛਲੇ ਕੁਝ ਦਿਨਾਂ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ।

ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























