• Latest
  • Trending
ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; Amritsar ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ

ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; Amritsar ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ

1 year ago
Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

11 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

37 minutes ago
Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

44 minutes ago
Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

55 minutes ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

1 hour ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

1 hour ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

12 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

12 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Thursday, October 29, 2026
No Result
View All Result
20 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; Amritsar ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ

ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

July 4, 2025
in ਖਬਰਾਂ, ਪੰਜਾਬ
ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; Amritsar ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ

ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; Amritsar ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ

— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 4 ਜੁਲਾਈ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਡਿਊਲਾਂ – ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ – ਨਾਲ ਸਬੰਧਤ ਨੌਂ ਮੁਲਜ਼ਮਾਂ ਨੂੰ 1.15 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਚੌਹਾਨ ਉਰਫ਼ ਕਾਲੂ (26) ਵਾਸੀ ਪਿੰਡ ਸੋਖਾ ਭੈਣੀ, ਬਰਨਾਲਾ; ਹਰਪ੍ਰੀਤ ਸਿੰਘ ਉਰਫ਼ ਹੈਪੀ (25) ਵਾਸੀ ਪਿੰਡ ਭੋਲੋਕੇ ਗੁਰਦਾਸਪੁਰ; ਤੇਜਬੀਰ ਸਿੰਘ ਉਰਫ਼ ਤੇਜੀ (21) ਵਾਸੀ ਪਿੰਡ ਬਸਤੀ ਲਾਲ ਸਿੰਘ ਤਰਨਤਾਰਨ; ਦਾਨਿਸ਼ ਉਰਫ਼ ਗੱਗੂ (19) ਵਾਸੀ ਦਸ਼ਮੇਸ਼ ਨਗਰ ਨਗਰ, ਅੰਮ੍ਰਿਤਸਰ; ਸਲੋਨੀ (19) ਵਾਸੀ ਕੋਟ ਖਾਲਸਾ, ਅੰਮ੍ਰਿਤਸਰ; ਜੋਬਨਪ੍ਰੀਤ ਸਿੰਘ ਉਰਫ ਜੋਬਨ (28) ਵਾਸੀ ਪਿੰਡ ਮੇਹਰਬਾਨਪੁਰਾ, ਅੰਮ੍ਰਿਤਸਰ; ਕੁਲਵਿੰਦਰ ਸਿੰਘ (28) ਵਾਸੀ ਪਿੰਡ ਕੱਕਾ, ਲੁਧਿਆਣਾ; ਅਬਦੁਲ ਰਹਿਮਾਨ (45) ਤੇ ਪਰਦੀਪ ਪਿੰਟੂ (44) ਦੋਵੇਂ ਵਾਸੀ ਕਰਨਾਟਕ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਸਦਰ ਅਤੇ ਇਸਲਾਮਾਬਾਦ ਵਿਖੇ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਹੋਰ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਰਕੋ-ਆਰਮਜ਼ ਮਾਡਿਊਲ ਵਿੱਚ ਸ਼ਾਮਲ ਤਿੰਨ ਵਿਅਕਤੀਆਂ – ਜਸਪ੍ਰੀਤ, ਹਰਪ੍ਰੀਤ ਅਤੇ ਤੇਜਬੀਰ – ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲਾਂ – ਤਿੰਨ 9 ਐਮਐਮ ਗਲੌਕ ਅਤੇ ਦੋ .30 ਬੋਰ ਚੀਨੀ ਪਿਸਤੌਲ – ਸਮੇਤ ਕਾਰਤੂਸ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮ – ਜਸਪ੍ਰੀਤ ਅਤੇ ਹਰਪ੍ਰੀਤ – ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਸਨ ਅਤੇ ਮਲੇਸ਼ੀਆ ਤੇ ਪਾਕਿਸਤਾਨ ਵਿੱਚ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਉਹ ਆਪਣੇ ਦੋਸਤ ਤੇਜਬੀਰ ਨਾਲ ਅੰਮ੍ਰਿਤਸਰ ਖੇਤਰ ਵਿੱਚ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੇ ਜਾਣੇ ਸਨ।

ਇਸ ਸਬੰਧੀ ਐਫਆਈਆਰ ਨੰਬਰ 106 ਮਿਤੀ 02.07.2025 ਨੂੰ ਅੰਮ੍ਰਿਤਸਰ ਦੇ ਥਾਣਾ ਸਦਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

ਦੂਜੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਸਬੰਧਤ ਨਾਰਕੋ-ਹਵਾਲਾ ਨੈੱਟਵਰਕ ਵਿੱਚ ਸ਼ਾਮਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬਦੁਲ ਰਹਿਮਾਨ ਅਤੇ ਪਰਦੀਪ ਪਿੰਟੂ ਜੋ ਨਸ਼ੀਲੇ ਪਦਾਰਥਾਂ ਦੀ ਕਮਾਈ ਨੂੰ ਗੈਰ-ਕਾਨੂੰਨੀ ਚੈਨਲਾਂ ਰਾਹੀਂ ਦੁਬਈ ਭੇਜਦੇ ਸਨ, ਵੱਲੋਂ ਚਲਾਏ ਜਾ ਰਹੇ ਸੰਗਠਿਤ ਹਵਾਲਾ ਸਿੰਡੀਕੇਟ ਦਾ ਹਿੱਸਾ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 191 ਮਿਤੀ 27.06.2025 ਨੂੰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 29 ਅਤੇ 27-ਏ ਤਹਿਤ ਦਰਜ ਕੀਤੀ ਗਈ ਹੈ।

Tags: amritsarBreaking news in PunjabiLatest Punjab newsPunjab Governmentpunjab newsPUNJAB POLICE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 29, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ...

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਅੱਜ

by Ranjit Singh
October 29, 2026
0

Jantar Mantar violence: ਜੰਤਰ-ਮੰਤਰ ਹਿੰਸਾ ਮਾਮਲੇ 'ਤੇ ਸੁਪਰੀਮ ਕੋਰਟ 'ਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਦੇ...

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ

by Ranjit Singh
October 29, 2026
0

Karwa Chauth ਅੱਜ: ਸੁਹਾਗਣਾ ਨੇ ਰੱਖੇ ਵਰਤ, ਜਾਣੋ ਪੂਜਾ ਦੀ ਵਿਧੀ ਅਤੇ ਸਮੱਗਰੀ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਕਰਵਾ ਚੌਥ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
October 29, 2026
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

Most Popular

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
3 weeks ago
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 