• Latest
  • Trending
Punjab ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ GST ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Punjab ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ GST ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

1 year ago
Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

19 minutes ago
Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

26 minutes ago
Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

1 hour ago
Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

2 hours ago
National: ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ

National: ਸਾਡਾ ਅੰਦੋਲਨ ਹਿੰਸਕ ਨਹੀਂ, ਅਸੀਂ ਗਾਂਧੀਵਾਦੀ ਸੱਤਿਆਗ੍ਰਹਿ ਦਾ ਰਾਹ ਅਪਣਾਇਆ: ਅਭਿਜੀਤ ਦੀਪਕੇ

2 hours ago
Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕੱਲ੍ਹ

Cricket: ਭਾਰਤੀ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਕੱਲ੍ਹ

3 hours ago
Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

3 hours ago
Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

3 hours ago
National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

4 hours ago
National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

4 hours ago
Hindi News
English News
Wednesday, October 21, 2026
No Result
View All Result
30 °c
Chandigarh
25 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ GST ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ

July 4, 2025
in ਖਬਰਾਂ, ਪੰਜਾਬ

ਖਰੀਦ ਟੈਕਸ ਅਤੇ ਬੁਨਿਆਦੀ ਢਾਂਚਾ ਵਿਕਾਸ ਫੀਸ ਜੀ.ਐਸ.ਟੀ ਵਿੱਚ ਸਮਾਉਣ ਨਾਲ ਪੰਜਾਬ ਦੀ ਆਰਥਿਕਤਾ ਭਾਰੀ ਤੌਰ ‘ਤੇ ਪ੍ਰਭਾਵਿਤ

ਜੀ.ਐਸ.ਟੀ ਲਾਗੂ ਕਰਨ ਨਾਲ ਵੈਟ ਪ੍ਰਣਾਲੀ ਦੇ ਮੁਕਾਬਲੇ 1 ਜੁਲਾਈ 2022 ਤੋਂ ਹੁਣ ਤੱਕ ਪੰਜਾਬ ਨੂੰ ਹੋਇਆ 47037 ਕਰੋੜ ਰੁਪਏ ਦਾ ਮਾਲੀਆ ਘਾਟਾ

ਸਿਫਾਰਸ਼ਾਂ ਵਿੱਚ ਜੀ.ਐਸ.ਟੀ ਢਾਂਚੇ ਅਧੀਨ ਅਨਾਜ ਨੂੰ ਸ਼ਾਮਿਲ ਕਰਨ ਅਤੇ ਇਨਵਰਟਿਡ ਡਿਊਟੀ ਢਾਂਚੇ ਨੂੰ ਘਟਾਉਣਾ ਸ਼ਾਮਲ

ਡਾਟਾ ਵਿਸ਼ਲੇਸ਼ਣ ਅਤੇ ਟੈਕਸ ਚੋਰੀ ਦਾ ਪਤਾ ਲਗਾਉਣ ਲਈ ਇੱਕ ਸਾਂਝਾ ਪਲੇਟਫਾਰਮ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ

ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ):- ਨਵੀਂ ਦਿੱਲੀ ਵਿੱਚ ਹੋਈ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਮਾਲੀਏ ਦੇ ਵਿਸ਼ਲੇਸ਼ਣ ਬਾਰੇ ਮੰਤਰੀ ਸਮੂਹ ਦੀ ਪਹਿਲੀ ਮੀਟਿੰਗ ਦੌਰਾਨ 1 ਜੁਲਾਈ, 2017 ਨੂੰ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਮਾਲੀਏ ਬਾਰੇ ਵਿਆਪਕ ਤੇ ਸੰਖੇਪ ਜਾਣਕਾਰੀ ਪੇਸ਼ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਲਿਆਉਣ ‘ਤੇ ਜ਼ੋਰ ਦਿੱਤਾ ਅਤੇ ਮਾਲੀਆ ਵਧਾਉਣ ਲਈ ਨੀਤੀਗਤ ਸਿਫਾਰਸ਼ਾਂ ਦਾ ਪ੍ਰਸਤਾਵ ਦਿੱਤਾ, ਜਿਸ ਵਿੱਚ ਜੀ.ਐਸ.ਟੀ ਢਾਂਚੇ ਅਧੀਨ ਅਨਾਜ ਸ਼ਾਮਲ ਕਰਨ, ਇਨਵਰਟਿਡ ਡਿਊਟੀ ਢਾਂਚੇ ਨੂੰ ਘਟਾਉਣ ਜਾਂ ਰੱਦ ਕਰਨਾ, ਅਤੇ ਈ-ਵੇਅ ਬਿੱਲ ਜਨਰੇਸ਼ਨ ਅਤੇ ਈ-ਇਨਵੌਇਸਿੰਗ ਨੂੰ ਲਾਜ਼ਮੀ ਬਣਾਉਣਾ ਆਦਿ ਸ਼ਾਮਲ ਹਨ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਡੇਟਾ ਵਿਸ਼ਲੇਸ਼ਣ ਅਤੇ ਟੈਕਸ ਚੋਰੀ ਅਤੇ ਪਾਲਣਾ ਦੇ ਮੁੱਦਿਆਂ ਦਾ ਪਤਾ ਲਗਾਉਣ ਲਈ ਸਾਰੇ ਰਾਜਾਂ ਅਤੇ ਕੇਂਦਰੀ ਟੈਕਸ ਅਥਾਰਟੀ ਨੂੰ ਪਹੁੰਚ ਮੁਹੱਈਆ ਕਰਵਾਉਣ ਵਾਲਾ ਇੱਕ ਏਕੀਕ੍ਰਿਤ ਪਲੇਟਫਾਰਮ ਵਿਕਸਤ ਕੀਤਾ ਜਾਵੇ।

ਜੀਐਸਟੀ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਟੈਕਸਾਂ ਦੇ ਇਸ ਵਿੱਚ ਸਮਾਉਣ ਕਾਰਨ ਪੰਜਾਬ ਨੂੰ ਹੋਏ ਮਹੱਤਵਪੂਰਨ ਮਾਲੀਆ ਘਾਟੇ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਅਰਥਵਿਵਸਥਾ ਹੋਣ ਦੇ ਨਾਤੇ, ਪੰਜਾਬ ਅਨਾਜ (ਕਣਕ ਅਤੇ ਚੌਲ) ਦੀ ਵਿਕਰੀ ‘ਤੇ ਖਰੀਦ ਟੈਕਸ ਅਤੇ ਬੁਨਿਆਦੀ ਢਾਂਚਾ ਵਿਕਾਸ ਫੀਸ (ਆਈਡੀ ਫੀਸ) ‘ਤੇ ਬਹੁਤ ਜ਼ਿਆਦਾ ਨਿਰਭਰ ਕਰਦਾ ਸੀ ਅਤੇ 2015-16 ਵਿੱਚ 3,094 ਕਰੋੜ ਰੁਪਏ ਇਕੱਠੇ ਕੀਤੇ, ਜੋ ਕਿ ਇਸਦੇ ਕੁੱਲ ਟੈਕਸ ਮਾਲੀਏ ਦਾ 16.55% ਸੀ, ਅਤੇ ਇਹਨਾਂ ਟੈਕਸਾਂ ਦੇ ਜੀ.ਐਸ.ਟੀ ਵਿੱਚ ਸਮਾਉਣ ਦੇ ਨਤੀਜੇ ਵਜੋਂ ਸੂਬੇ ਨੂੰ ਮਾਲੀਆ ਪ੍ਰਾਪਤੀ ਵਿੱਚ ਸਥਾਈ ਨੁਕਸਾਨ ਹੋਇਆ। ਉਨ੍ਹਾਂ ਨੇ ਕੇਂਦਰੀ ਵਿਕਰੀ ਟੈਕਸ (ਸੀਐਸਟੀ) ਦੇ ਸਮਾਪਤ ਹੋਣ ਤੋਂ ਹੋਏ ਨੁਕਸਾਨ ਵੱਲ ਵੀ ਧਿਆਨ ਦਿਵਾਇਆ, ਜਿਸ ਨੇ ਸਾਲ 2015-16 ਵਿੱਚ ਪੰਜਾਬ ਦੇ ਮਾਲੀਏ ਵਿੱਚ 568 ਕਰੋੜ ਰੁਪਏ ਦਾ ਯੋਗਦਾਨ ਪਾਇਆ ਸੀ।

ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵੈਟ ਪ੍ਰਣਾਲੀ ਦੌਰਾਨ ਪੰਜਾਬ ਵਿੱਚ ਜੀ.ਐਸ.ਟੀ ਪ੍ਰਣਾਲੀ ਦੇ ਮੁਕਾਬਲੇ ਮਾਲੀਆ ਪ੍ਰਾਪਤੀਆਂ ਕਿਤੇ ਵੱਧ ਸਨ। ਵਿੱਤ ਮੰਤਰੀ ਨੇ ਜੁਲਾਈ 2017 ਤੋਂ ਪੰਜਾਬ ਦੇ ਜੀਐਸਟੀ ਮਾਲੀਆ ਦੀ ਵਾਧਾ ਦਰ, ਅਧਾਰ ਸਾਲ ‘ਤੇ 14% ਵਿਕਾਸ ਦਰ ਦੇ ਅਧਾਰ ‘ਤੇ ਅਨੁਮਾਨਿਤ ਮਾਲੀਏ ਨਾਲੋਂ ਲਗਾਤਾਰ ਘੱਟ ਰਹਿਣ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜੀ.ਐਸ.ਟੀ ਲਾਗੂ ਨਾ ਕੀਤਾ ਜਾਂਦਾ ਤਾਂ ਪੰਜਾਬ ਦੀ ਮਾਲੀਆ ਸਥਿਤੀ 10% ਸੀ.ਏ.ਜੀ.ਆਰ ਵਿਕਾਸ ਦਰ ਨਾਲ ਵੀ ਬਿਹਤਰ ਹੁੰਦੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਪ੍ਰਣਾਲੀ ਲਾਗੂ ਹੋਣ ਕਾਰਨ 1 ਜੁਲਾਈ 2022 ਤੋਂ ਪੰਜਾਬ ਨੂੰ 47037 ਕਰੋੜ ਰੁਪਏ ਦੇ ਮਾਲੀਆ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ‘ਤੇ ਨਿਰਭਰ ਰਾਜਾਂ, ਜਿਵੇਂ ਕਿ ਪੰਜਾਬ, ਨੂੰ ਅਨਾਜ ‘ਤੇ ਖਰੀਦ ਟੈਕਸ ਦੇ ਸਮਾਪਤ ਹੋਣ ਕਾਰਨ ਮਾਲੀਏ ਨੂੰ ਹੋਏ ਸਥਾਈ ਨੁਕਸਾਨ ਦੀ ਭਰਪਾਈ ਮੁਆਵਜੇ ਰਾਹੀਂ ਕੀਤੀ ਜਾਣੀ ਚਾਹੀਦੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਉਦਯੋਗਿਕ ਖੇਤਰ, ਜਿਵੇਂ ਕਿ ਖੇਤੀਬਾੜੀ ਸੰਦ, ਸਾਈਕਲ ਅਤੇ ਸਾਈਕਲ ਪਾਰਟਸ, ਅਤੇ ਹੌਜ਼ਰੀ ਸਾਮਾਨ, ਉੱਚ ਕੁੱਲ ਟਰਨਓਵਰ ਦਿਖਾਉਂਦੇ ਹਨ ਪਰ ਜੀ.ਐਸ.ਟੀ ਮਾਲੀਏ ਵਿੱਚ ਅਨੁਪਾਤਕ ਵਾਧਾ ਨਹੀਂ ਦਿਖਾਉਂਦੇ। ਇਹ ਮੁੱਖ ਤੌਰ ‘ਤੇ ਜੀਐਸਟੀ ਇੱਕ ਮੰਜ਼ਿਲ-ਅਧਾਰਤ ਖਪਤ ਟੈਕਸ ਹੋਣ ਕਾਰਨ ਹੈ, ਜਿਸ ਕਾਰਨ ਆਈ.ਜੀ.ਐਸ.ਟੀ ਦੇਣਦਾਰੀ ਦੇ ਵਿਰੁੱਧ ਐਸ.ਜੀ.ਐਸ.ਟੀ ਇਨਪੁੱਟ ਟੈਕਸ ਕ੍ਰੈਡਿਟ ਦੀ ਵਿਵਸਥਾ ਰਾਹੀਂ ਪੰਜਾਬ ਤੋਂ ਮਾਲੀਆ ਬਾਹਰ ਚਲੇ ਜਾਂਦਾ ਹੈ।

ਜੀ.ਐਸ.ਟੀ ਤਹਿਤ ਇਨਵਰਟਿਡ ਡਿਊਟੀ ਢਾਂਚੇ ਨੂੰ ਘਟਾਉਣ ਜਾਂ ਰੱਦ ਕਰਨ ਲਈ ਨੀਤੀਗਤ ਦਖਲਅੰਦਾਜ਼ੀ ਦੀ ਮੰਗ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕਾਰਨ ਸੂਬੇ ਨੂੰ ਕਾਫ਼ੀ ਵਾਪਸੀ ਕਰਨ ਪੈਂਦੀ ਹੈ ਜਦੋਂ ਕਿ ਨਕਦੀ ਮਾਲੀਆ ਪ੍ਰਾਪਤੀਆਂ ਘੱਟ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਨਵਰਟਿਡ ਡਿਊਟੀ ਢਾਂਚੇ ਅਤੇ ਨਿਰਯਾਤ ਕਾਰਨ ਪੰਜਾਬ ਵੱਲੋਂ ਹਰ ਸਾਲ ਲਗਭਗ 1,200 ਕਰੋੜ ਰੁਪਏ ਦੇ ਰਿਫੰਡ ਕੀਤੇ ਜਾਂਦੇ ਹਨ, ਜਿਸ ਨਾਲ ਮਾਲੀਆ ਪ੍ਰਭਾਵਿਤ ਹੁੰਦਾ ਹੈ। ਹੋਰ ਸਿਫ਼ਾਰਸ਼ਾਂ ਵਿੱਚ ਥ੍ਰੈਸ਼ਹੋਲਡ ਦੀ ਪਰਵਾਹ ਕੀਤੇ ਬਿਨਾਂ ਕਰ ਚੋਰੀ-ਪ੍ਰਭਾਵਿਤ ਵਸਤੂਆਂ ਲਈ ਈ-ਵੇਅ ਬਿੱਲਾਂ ਨੂੰ ਲਾਜ਼ਮੀ ਬਣਾਉਣਾ, ਨਿਰਮਾਤਾਵਾਂ ਲਈ ਬੀ-2-ਬੀ ਸਪਲਾਈਆਂ ਲਈ ਅਤੇ ਬੀ-2-ਸੀ ਸਪਲਾਈ ਲਈ ਲਾਜ਼ਮੀ ਈ-ਇਨਵੌਇਸਿੰਗ, ਧੋਖਾਧੜੀ ਵਾਲੇ ਟੈਕਸਦਾਤਾਵਾਂ ਨੂੰ ਟਰੈਕ ਕਰਨ ਲਈ ਜੀ.ਐਸ.ਟੀ.ਐਨ ਅਤੇ ਈ-ਵੇਅ ਬਿੱਲਾਂ ਨਾਲ ਆਈ.ਪੀ ਐਡਰੈੱਸ ਦੀ ਲਾਜ਼ਮੀ ਮੈਪਿੰਗ, ਅਤੇ ਜੀਓ-ਫੈਂਸਿੰਗ ਦੀ ਸ਼ੁਰੂਆਤ ਕਰਨਾ ਸ਼ਾਮਲ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਅਤੇ ਰਾਜ ਟੈਕਸ ਅਥਾਰਟੀਆਂ ਦੋਵਾਂ ਲਈ ਵੱਖ-ਵੱਖ ਸਰਕਾਰੀ ਪੋਰਟਲਾਂ ਤੋਂ ਡੇਟਾ ਏਕੀਕਰਨ ਲਈ ਇੱਕ ਏਕੀਕ੍ਰਿਤ ਏਆਈ-ਅਧਾਰਤ ਪਲੇਟਫਾਰਮ ਦੇ ਵਿਕਾਸ, ਅਤੇ ਜੋਖਮ ਪ੍ਰੋਫਾਈਲਿੰਗ ਦੇ ਅਧਾਰ ‘ਤੇ ਇਸਦੇ ਲਾਗੂ ਹੋਣ ਤੋਂ ਪਹਿਲਾਂ ਰਜਿਸਟਰਡ ਟੈਕਸਦਾਤਾਵਾਂ ਲਈ ਲਾਜ਼ਮੀ ਬਾਇਓਮੈਟ੍ਰਿਕ ਪ੍ਰਮਾਣੀਕਰਨ ਦੀ ਵੀ ਵਕਾਲਤ ਕੀਤੀ। ਅੰਤ ਵਿੱਚ ਉਨ੍ਹਾਂ ਨੇ ਜੀ.ਐਸ.ਟੀ.ਆਰ 3ਬੀ ਫਾਰਮਾਂ ਵਿੱਚ ਆਈ.ਟੀ.ਸੀ ਦਾਅਵਿਆਂ ਨੂੰ ਸਵੈਚਾਲਿਤ ਕਰਨ, ਧੋਖਾਧੜੀ ਵਾਲੇ ਦਾਅਵਿਆਂ ਨੂੰ ਘਟਾਉਣ ਲਈ ਜੀ.ਐਸ.ਟੀ.ਆਰ 2ਬੀ ਵਿੱਚ ਉਪਲਬਧ ਰਕਮ ਤੱਕ ਦਾਅਵਿਆਂ ਨੂੰ ਸੀਮਤ ਕਰਨ ਦਾ ਵੀ ਪ੍ਰਸਤਾਵ ਰੱਖਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਕਹਿੰਦਿਆਂ ਸਮਾਪਤੀ ਕੀਤੀ ਕਿ Punjab ਵੱਲੋਂ ਮਾਲੀਆ ਪ੍ਰਾਪਤੀਆਂ ਨੂੰ ਵਧਾਉਣ ਲਈ ਵੱਧ ਤੋਂ ਵੱਧ ਯਤਨ ਕਰਨ ਦੇ ਬਾਵਜੂਦ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸੂਬੇ ਦੇ ਲੈਂਡਲੌਕ ਹੋਣ ਅਤੇ ਖੇਤੀਬਾੜੀ ਆਧਾਰਤ ਆਰਥਿਕਤਾ ਹੋਣ ਦੇ ਨਾਤੇ ਚੱਲ ਰਹੇ ਮਾਲੀਆ ਘਾਟੇ ਨੂੰ ਪੂਰਾ ਕਰਨ ਲਈ ਅਨਾਜ ਨੂੰ ਜੀ.ਐਸ.ਟੀ ਢਾਂਚੇ ਅਧੀਨ ਸ਼ਾਮਲ ਕਰਨ ‘ਤੇ ਵਿਚਾਰ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

Tags: BREAKING NEWSGSTPUNJABPunjab Governmentpunjab newstop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

by Ranjit Singh
October 21, 2026
0

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ - ਤਿੰਨ ਮੈਂਬਰੀ CBI ਟੀਮ...

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ

by Ranjit Singh
October 21, 2026
0

Punjab: ਨਸ਼ਾ, ਹਥਿਆਰ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਗ੍ਰਿਫ਼ਤਾਰ - 1 ਹੈਂਡ ਗ੍ਰਨੇਡ, 2 ਪਿਸਤੌਲ...

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ

by Ranjit Singh
October 21, 2026
0

Punjab Breaking: ਪਰਵਿੰਦਰ ਝੋਟਾ ਕਤਲ ਕੇਸ: CBI ਨੇ ਨਵੀਂ FIR ਕੀਤੀ ਦਰਜ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਨਸ਼ਾ ਵਿਰੋਧੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ

by Ranjit Singh
October 21, 2026
0

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਕੀਤੀ ਪੁੱਛਗਿੱਛ - ਤਿੰਨ ਮੈਂਬਰੀ CBI ਟੀਮ...

Most Popular

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ

by Navjot
1 week ago
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਐਮਰਜੈਂਸੀ ਲਾਗੂ ਹੋਣ ਨਾਲ ਤਣਾਅਪੂਰਨ ਸਿਆਸੀ ਟਕਰਾਅ ਹੋਰ ਵਧਿਆ ਇਸਲਾਮਾਬਾਦ, 13 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 