Haryana ਰੋਡਵੇਜ਼ ਬੱਸ ਦੀ ਟਰਾਲੇ ਨਾਲ ਭਿਆਨਕ ਟੱਕਰ, ਮੱਚੀ ਹਫੜਾ – ਦਫੜੀ
– ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ
– ਕਈ ਸਵਾਰੀਆਂ ਜ਼ਖਮੀ

ਹਰਿਆਣਾ, 5 ਜੁਲਾਈ (ਵਿਸ਼ਵ ਵਾਰਤਾ) :ਹਰਿਆਣਾ (Haryana) ਦੇ ਪਾਣੀਪਤ ‘ਚ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਚ ਕਈ ਲੋਕ ਜ਼ਖਮੀ ਹੋ ਗਏ। ਰਾਸ਼ਟਰੀ ਰਾਜਮਾਰਗ 44 ‘ਤੇ ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਇੱਕ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਡਰਾਈਵਰ ਸਮੇਤ ਅੱਠ ਯਾਤਰੀ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਬੱਸ ਵਿੱਚ ਬੈਠੇ ਯਾਤਰੀਆਂ ‘ਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ।
ਹਾਦਸੇ ਦੀ ਸੂਚਨਾ ਤੁਰੰਤ ਡਾਇਲ 112 ‘ਤੇ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ। ਜਿਸ ਤੋਂ ਬਾਅਦ ਰਾਹਗੀਰਾਂ ਅਤੇ ਹੋਰ ਯਾਤਰੀਆਂ ਦੀ ਮਦਦ ਨਾਲ ਜ਼ਖਮੀਆਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























