CM ਮਾਨ ਅੱਜ ਅੰਮ੍ਰਿਤਸਰ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ
– ਜੀਐਨਡੀਯੂ ਦੇ ਗੋਲਡਨ ਜੁਬਲੀ ਪ੍ਰੋਗਰਾਮ ‘ਚ ਵੀ ਹੋਣਗੇ ਸ਼ਾਮਲ

ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ। ਸਾਹਮਣੇ ਆਈ ਜਾਣਕਾਰੀ ਅਨੁਸਾਰ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਲੀਬ੍ਰੇਸ਼ਨ ਹਾਲ ਵਿਖੇ ਇੱਕ ਮਹੱਤਵਪੂਰਨ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।
ਦੱਸ ਦਈਏ ਕਿ ਸੀਐਮ ਦੇ ਦੌਰੇ ਦੌਰਾਨ ਅੰਮ੍ਰਿਤਸਰ ਵਾਸੀਆਂ ਨੂੰ ਅੱਜ ਵੱਡੀ ਸੌਗਾਤ ਮਿਲੇਗੀ। ਮੁੱਖ ਮੰਤਰੀ ਸੂਬੇ ਦੀਆਂ ਲਿੰਕ ਸੜਕਾਂ ਅਤੇ ਸ਼ਹਿਰੀ ਲਾਇਬ੍ਰੇਰੀਆਂ ਦਾ ਵਰਚੁਅਲ ਉਦਘਾਟਨ ਕਰਨਗੇ। ਇਹ ਦੌਰਾ ਸੂਬਾ ਸਰਕਾਰ ਦੀਆਂ ਬੁਨਿਆਦੀ ਢਾਂਚੇ ਅਤੇ ਸਿੱਖਿਆ ਖੇਤਰ ਵਿੱਚ ਚੱਲ ਰਹੀਆਂ ਯੋਜਨਾਵਾਂ ਦਾ ਹਿੱਸਾ ਹੈ। ਪ੍ਰੋਗਰਾਮ ਤੋਂ ਬਾਅਦ ਉਹ ਸ਼ਾਮ 5 ਵਜੇ ਤੋਂ ਬਾਅਦ ਨੇੜਲੇ ਕਾਨਫਰੰਸ ਹਾਲ ਵਿੱਚ ਮੀਡੀਆ ਦੇ ਰੂਬਰੂ ਹੋਣਗੇ ਅਤੇ ਉਦਘਾਟਨ ਅਤੇ ਸਰਕਾਰ ਦੀਆਂ ਆਉਣ ਵਾਲੀਆਂ ਯੋਜਨਾਵਾਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨਗੇ।























