Punjab: ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਹਮਲੇ ਦੇ ਮਾਮਲੇ ਚ ਵੱਡੀ ਅਪਡੇਟ
ਗੋਲੀ ਮਾਰਨ ਵਾਲਿਆਂ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ

ਮੋਗਾ, 5 ਜੁਲਾਈ (ਵਿਸ਼ਵ ਵਾਰਤਾ): ਬੀਤੇ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਮੋਗਾ (Punjab) ਦੇ ਕੋਟ ਈਸੇ ਖਾ ਕਸਬੇ ਵਿੱਚ, ਦੋ ਨੌਜਵਾਨਾਂ ਨੇ ਕੈਬਿਨ ਵਿੱਚ ਦਾਖਲ ਹੋ ਕੇ ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਪਿਤਾ ਡਾਕਟਰ ਅਨਿਲਜੀਤ ਸਿੰਘ ਕੰਬੋਜ ‘ਤੇ ਗੋਲੀਬਾਰੀ ਕੀਤੀ। ਜਿਸ ਕਾਰਨ ਡਾਕਟਰ ਅਨਿਲਜੀਤ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਜਿੱਥੇ ਓਨਾ ਦਾ ਆਪ੍ਰੇਸ਼ਨ ਸਫਲਤਾਪੂਰਵਕ ਕੀਤਾ ਗਿਆ।

ਹੁਣ ਮੁਲਜ਼ਮਾਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਹਾਲਾਂਕਿ ਪੁਲਿਸ ਅਜੇ ਵੀ ਮੁਲਜ਼ਮਾਂ ਤੋਂ ਦੂਰ ਹੈ। ਧਿਆਨ ਦੇਣ ਯੋਗ ਹੈ ਕਿ ਸ਼ੁੱਕਰਵਾਰ ਨੂੰ, ਮੋਗਾ ਦੇ ਕੋਟ ਈਸੇ ਖਾ ਕਸਬੇ ਵਿੱਚ ਸਥਿਤ ਹਰਬੰਸ ਨਰਸਿੰਗ ਹੋਮ ਵਿੱਚ ਦੋ ਨੌਜਵਾਨ ਦਵਾਈ ਲੈਣ ਦੇ ਬਹਾਨੇ ਡਾਕਟਰ ਕੋਲ ਆਏ, ਅਤੇ ਕਰੀਬ 12:50 ਵਜੇ ਕੈਬਿਨ ਵਿੱਚ ਬੈਠੇ ਡਾਕਟਰ ਅਨਿਲ ਕੰਬੋਜ ‘ਤੇ ਫਾਇਰਿੰਗ ਕਰਕੇ ਫਰਾਰ ਹੋ ਗਏ। ਡਾ. ਅਨਿਲ ਕੰਬੋਜ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























