Punjab : ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸੌਗ਼ਾਤ
– CM ਮਾਨ ਨੇ ਇਨ੍ਹਾਂ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਪਹੁੰਚੇ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਗਏ ਵੱਡੇ ਵਿਕਾਸ ਕਾਰਜਾਂ ਤਹਿਤ ਅੱਜ CM ਭਗਵੰਤ ਮਾਨ ਨੇ ਅਤਿ-ਆਧੁਨਿਕ ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਬ੍ਰੇਰੀ ਵਿੱਚ ਮੌਜੂਦ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ।

ਇਸ ਤੋਂ ਬਾਅਦ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਲੀਬ੍ਰੇਸ਼ਨ ਹਾਲ ਪਹੁੰਚੇ। ਇਥੇ ਪਿੰਗਲਵਾੜਾ ਤੋਂ ਪਹੁੰਚੇ ਬੱਚਿਆਂ ਨੇ ਸੀਐਮ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਹਰਭਜਨ ਸਿੰਘ ਈਟੀਓ ਨੂੰ ਹੱਥ ਨਾਲ ਬਣੀਆਂ ਤਸਵੀਰਾਂ ਭੇਟ ਕੀਤੀਆਂ। ਇਸਤੋਂ ਬਾਅਦ ਮੁੱਖ ਮੰਤਰੀ ਨੇ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਈਆਂ ਲਿੰਕ ਸੜਕਾਂ ਦਾ ਵਰਚੁਅਲ ਉਦਘਾਟਨ ਕੀਤਾ। ਇਸ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਵੀ ਈਟੀਓ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਚੱਲ ਰਹੇ ਵੱਖ-ਵੱਖ ਪੁਲਾਂ ਅਤੇ ਸੜਕਾਂ ਦਾ ਕੰਮ ਸਮੇਂ ਤੋਂ ਪਹਿਲਾਂ ਅਤੇ ਨਿਰਧਾਰਤ ਲਾਗਤ ਤੋਂ ਘੱਟ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਨੇ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਲਗਭਗ 20 ਪ੍ਰਤੀਸ਼ਤ ਘੱਟ ਖਰਚ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















