ਨਵੀਂ ਦਿੱਲੀ, 31 ਦਸੰਬਰ – 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਵਲੋਂ ਉਮਰਕੈਦ ਦੀ ਸਜ਼ਾ ਪ੍ਰਾਪਤ ਕਾਂਗਰਸੀ ਆਗੂ ਸੱਜਣ ਕੁਮਾਰ ਨੇ ਆਖਿਰਕਾਰ ਅੱਜ ਦਿੱਲੀ ਦੀ ਕੜਕਡੂਮਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਦੱਸਣਯੋਗ ਹੈ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਸਨ।