ਵੱਡੀ ਖ਼ਬਰ: ਐਕਟਰ ਤਾਨੀਆ ਦੇ ਪਿਤਾ ਨੂੰ ਗੋਲੀਆਂ ਮਾਰਨ ਵਾਲੇ 3 ਸ਼ੂਟਰ ਕਾਬੂ

ਮੋਗਾ, 6 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਪੁਲਿਸ ਨੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲਜੀਤ ਸਿੰਘ ਕੰਬੋਜ ‘ਤੇ ਹੋਏ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਹਮਲੇ ਪਿੱਛੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦਾ ਹੱਥ ਸੀ। ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਇੱਕ ਅੱਤਵਾਦੀ ਨੈੱਟਵਰਕ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨੋਂ ਸ਼ੂਟਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੇ ਵੇਰਵੇ:
1. ਗੁਰਲਾਲ ਸਿੰਘ ਉਰਫ ਗੋਲਾ ਵਾਸੀ ਗਾਰਡਨ ਕਲੋਨੀ ਪੱਟੀ, ਤਰਨਤਾਰਨ
2. ਖੁਸ਼ਪ੍ਰੀਤ ਸਿੰਘ ਉਰਫ਼ ਖੁਸ਼ ਵਾਸੀ ਗਾਰਡਨ ਕਲੋਨੀ ਪੱਟੀ, ਤਰਨਤਾਰਨ
3. ਗੁਰਮਨਦੀਪ ਸਿੰਘ ਉਰਫ ਫੋਜੀ ਵਾਸੀ ਤਲਵੰਡੀ ਸੋਭਾ ਸਿੰਘ, ਤਰਨਤਾਰਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















