• Latest
  • Trending
ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ PUNJAB ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ PUNJAB ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

1 year ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

58 minutes ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

3 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

3 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

4 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

5 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

7 hours ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

7 hours ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

8 hours ago
Hindi News
English News
Monday, September 28, 2026
No Result
View All Result
22 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ PUNJAB ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਕੌਮੀ ਸਰਵੇਖਣ ’ਚ ਪੰਜਾਬ ਨੇ ਪਹਿਲਾ ਦਰਜਾ ਹਾਸਲ ਕੀਤਾ

July 6, 2025
in ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ PUNJAB ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

 ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ PUNJAB ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਕੌਮੀ ਸਰਵੇਖਣ ’ਚ ਪੰਜਾਬ ਨੇ ਪਹਿਲਾ ਦਰਜਾ ਹਾਸਲ ਕੀਤਾ

ਬੱਚਿਆਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣੂੰ ਕਰਵਾਇਆ ਜਾਵੇ-ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨੂੰ ਅਪੀਲ

ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਹੁਣ ਸੁਰੱਖਿਅਤ ਹੱਥਾਂ ਵਿੱਚ-ਮਨੀਸ਼ ਸਿਸੋਦੀਆ

ਸੂਬੇ ਦੇ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਲਈ ਪੰਜਾਬ ਸਰਕਾਰ ਦੀ ਸ਼ਲਾਘਾ

ਸੰਗਰੂਰ, 6 ਜੁਲਾਈ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।
ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ ‘ਤੇ ਹੈ ਜਦੋਂ ਕਿ 2017 ਵਿੱਚ ਇਹ 17ਵੇਂ ਸਥਾਨ ‘ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ ਖੇਤਰ ਹੋਵੇ।
ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਲਈ ਅਜਿਹੇ ਉਪਰਾਲੇ ਕਰਨਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੀ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਹੁਨਰ ਵਿਕਾਸ ‘ਤੇ ਵਧੇਰੇ ਜ਼ੋਰ ਦੇ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮਾਣ ਤੇ ਸਤਿਕਾਰ ਨਾਲ ਜ਼ਿੰਦਗੀ ਜਿਊਣ ਦੇ ਯੋਗ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਦਾ ਫਿਕਰ ਨਹੀਂ ਕੀਤਾ ਜਦਕਿ ਇਹ ਖੇਤਰ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਆਮ ਆਦਮੀ ਦੀ ਭਲਾਈ ਲਈ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਨੇਤਾਵਾਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਬੱਚਿਆਂ ਨੂੰ ਸਿੱਖਿਆ ਦੇਣ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਸੈਂਟਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ ‘ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਕਿਸੇ ਹੋਰ ਕੰਮ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਹੀ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਦਲਾਅ ਵਜੋਂ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ (ਪੀਟੀਐਮ) ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਪ੍ਰਾਈਵੇਟ ਸਕੂਲਾਂ ਦਾ ਨਿਰੰਤਰ ਅਭਿਆਸ ਸੀ ਪਰ ਸਰਕਾਰੀ ਸਕੂਲਾਂ ਵਿੱਚ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇਨ੍ਹਾਂ ਸਕੂਲਾਂ ਵਿੱਚ ਅਪਣਾਏ ਜਾ ਰਹੇ ਸਿੱਖਿਆ ਦੇ ਸਭ ਤੋਂ ਵਧੀਆ ਅਭਿਆਸਾਂ ਵਿੱਚੋਂ ਇੱਕ ਹੈ ਕਿਉਂਕਿ ਮਾਪੇ ਤੇ ਅਧਿਆਪਕ, ਵਿਦਿਆਰਥੀਆਂ ਦੀ ਬਿਹਤਰੀ ਲਈ ਆਪਸੀ ਸੰਵਾਦ ਰਚਾਉਣ ਦੇ ਯੋਗ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿ ਨੌਜਵਾਨਾਂ ਨੂੰ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਹ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਫੈਸਲਾ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਮਾਫੀਆ ਦੇ ਰਾਜ ਵਿੱਚ ਸਰਕਾਰੀ ਸਕੂਲਾਂ ਲਈ ਮਿਆਰੀ ਸਿੱਖਿਆ ਮਹਿਜ਼ ਸੁਪਨਾ ਹੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦਾ ਖੇਤਰ ਪੱਛੜ ਗਿਆ ਸੀ ਕਿਉਂਕਿ ਉਨ੍ਹਾਂ ਨੇ ਅਫਸਰਸ਼ਾਹੀ ਅਤੇ ਸਿਆਸਤਦਾਨਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਮਾਲਕੀ ਵਾਲੇ ਸਕੂਲਾਂ ਵਿੱਚ ਪੜ੍ਹਾਈ ਨੂੰ ਉਤਸ਼ਾਹਿਤ ਕੀਤਾ ਸੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਪੰਜਾਬ ਨੇ ਇਸ ਸ਼ਾਨਦਾਰ ਟੀਚੇ ਨੂੰ ਪ੍ਰਾਪਤ ਕਰਕੇ ਹੈਰਾਨੀਜਨਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਸਫਲਤਾ ਦੀ ਨਵੀਂ ਕਹਾਣੀ ਲਿਖ ਰਹੇ ਹਨ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਹੋਰ ਸਟਾਫ਼ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਅਨੁਸਾਰ ਸਖ਼ਤ ਮਿਹਨਤ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਇੱਕ ਵੱਡੀ ਪ੍ਰਾਪਤੀ ਹੈ ਜਿਸ ਲਈ ਹਰ ਭਾਈਵਾਲ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ ਕਿਉਂਕਿ ਸਿੱਖਿਆ ਖੇਤਰ ਵਿੱਚ ਪੰਜਾਬ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਗੋਇਲ ਸਮੇਤ ਹੋਰ ਹਸਤੀਆਂ ਵੀ ਮੌਜੂਦ ਸਨ।
——–

Tags: BREAKING NEWSLatest Punjab newsLatest Punjab news in PunjabiPUNJABPUNJAB CMPunjab CM Bhagwant MannPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 28, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,28 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

by Jaspreet Kaur
September 28, 2026
0

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼ - ਸਰੀਰ 'ਤੇ ਮਿਲੇ ਸੱਟਾਂ ਦੇ ਗੰਭੀਰ ਨਿਸ਼ਾਨ; ਪਰਿਵਾਰ ਨੇ ਜਤਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

Most Popular

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
3 weeks ago
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 