America: ਟੈਕਸਾਸ ਵਿੱਚ ਹੜ੍ਹਾਂ ਕਾਰਨ ਹੁਣ ਤੱਕ 80 ਮੌਤਾਂ; ਕਈ ਇਲਾਕਿਆਂ ‘ਚ ਫਿਰ ਹੜ੍ਹ ਦੀ ਚੇਤਾਵਨੀ ਜਾਰੀ
– ਅਮਰੀਕੀ ਰਾਸ਼ਟਰਪਤੀ ਟਰੰਪ ਕਰਨਗੇ ਟੈਕਸਾਸ ਦਾ ਦੌਰਾ

ਅਮਰੀਕਾ, 7 ਜੁਲਾਈ (ਵਿਸ਼ਵ ਵਾਰਤਾ): ਬੀਤੇ ਸ਼ੁੱਕਰਵਾਰ ਨੂੰ ਅਮਰੀਕਾ (America) ਦੇ ਟੈਕਸਾਸ ਰਾਜ ਵਿੱਚ ਗੁਆਡਾਲੁਪ ਨਦੀ ਵਿੱਚ ਅਚਾਨਕ ਆਏ ਹੜ੍ਹ ਕਾਰਨ 3 ਦਿਨਾਂ ਵਿੱਚ 80 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 41 ਲਾਪਤਾ ਹਨ। ਟੈਕਸਾਸ ਦੇ ਕਈ ਇਲਾਕਿਆਂ ਵਿੱਚ ਸਥਿਤੀ ਅਜੇ ਵੀ ਆਮ ਵਾਂਗ ਨਹੀਂ ਹੋਈ ਹੈ। ਮੌਸਮ ਵਿਭਾਗ ਨੇ ਹੜ੍ਹ ਦੀ ਚੇਤਾਵਨੀ ਜਾਰੀ ਕੀਤੀ ਹੈ ਅਤੇ ਗੁਆਡਾਲੁਪ ਨਦੀ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।
ਹੈਲੀਕਾਪਟਰਾਂ ਅਤੇ ਡਰੋਨਾਂ ਨਾਲ ਲੋਕਾਂ ਦੀ ਭਾਲ ਅਜੇ ਵੀ ਜਾਰੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੀ ਹੜ੍ਹਾਂ ਵਿੱਚ ਬੱਚਿਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸ਼ੁੱਕਰਵਾਰ ਨੂੰ ਟੈਕਸਾਸ ਦਾ ਦੌਰਾ ਕਰ ਸਕਦੇ ਹਨ। ਟਰੰਪ ਨੇ ਕਿਹਾ- ਅਸੀਂ ਉੱਥੇ ਲਗਾਤਾਰ ਮੌਜੂਦ ਰਹਾਂਗੇ। ਅਸੀਂ ਟੈਕਸਾਸ ਦੇ ਨੇਤਾਵਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਇਹ ਇੱਕ ਭਿਆਨਕ ਘਟਨਾ ਹੈ। ਅਸੀਂ ਉਨ੍ਹਾਂ ਸਾਰਿਆਂ ਲਈ ਪ੍ਰਾਰਥਨਾ ਕਰਦੇ ਹਾਂ ਜਿਨ੍ਹਾਂ ਨੇ ਇੰਨਾ ਦੁੱਖ ਝੱਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























