Weather Update : ਪੰਜਾਬ ਵਿੱਚ ਅੱਜ ਫਿਰ ਤੋਂ ਮੀਂਹ ਦਾ ਓਰੇਂਜ ਅਲਰਟ ਜਾਰੀ

ਚੰਡੀਗੜ੍ਹ, ਜੁਲਾਈ(ਵਿਸ਼ਵ ਵਾਰਤਾ) Weather Update : ਪੰਜਾਬ ਵਿੱਚ ਮੌਨਸੂਨ ਸਰਗਰਮ ਹੈ, ਜੂਨ ਤੋਂ ਬਾਅਦ ਹੁਣ ਜੁਲਾਈ ਵਿੱਚ ਵੀ ਮੌਨਸੂਨ ਐਕਟਿਵ ਹੈ ਅਤੇ ਇਸ ਪੂਰੇ ਮਹੀਨੇ ਆਮ ਨਾਲੋਂ ਵੱਧ ਬੱਦਲ ਛਾਏ ਰਹਿਣ ਦੀ ਉਮੀਦ ਹੈ। ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਓਰੇੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਪਿਛਲੇ ਕੁਝ ਦਿਨਾਂ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ।

ਮੰਗਲਵਾਰ ਨੂੰ ਵੀ ਸਥਿਤੀ ਇਹੀ ਰਹੇਗੀ। ਬੀਤੇ ਕੱਲ੍ਹ(ਐਤਵਾਰ) ਹੋਈ ਬਾਰਿਸ਼ ਤੋਂ ਬਾਅਦ, ਰਾਜ ਦਾ ਤਾਪਮਾਨ ਆਮ ਨਾਲੋਂ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਪੂਰੇ ਰਾਜ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਮੀਂਹ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੂਰੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























