ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਸਿਵਲ ਸਕੱਤਰੇਤ ਪਹੁੰਚੇ, ਉਹਨਾਂ ਨੇ ਸਿਵਲ ਸਕੱਤਰੇਤ ਦੇ ਮੁਲਾਜ਼ਿਮਾਂ ਅਤੇ ਸਕੱਤਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ. ਉਹਨਾਂ ਨੇ ਮੁਲਜਮਾਂ ਨਾਲ ਕੁਝ ਦੇਰ ਸਮਾਂ ਬਿਤਾਇਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ. ਸਿਵਲ ਸਕੱਤਰੇਤ ਦੇ ਮੁਲਾਜ਼ਿਮਾਂ ਨੇ ਵੀ ਮੁੱਖ ਮੰਤਰੀ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ.
ਇਸ ਮੌਕੇ ਉਹਨਾਂ ਨਾਲ ਕੈਬਿਨੇਟ ਮੰਤਰੀ ਰਾਣਾ ਸੋਢੀ, ਕੈਬਿਨੇਟ ਮੰਤਰੀ ਸੁੱਖ ਸਰਕਾਰੀਆ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਮੌਜੂਦ ਸਨ