CM ਭਗਵੰਤ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ
– ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ (CM) ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਚੰਡੀਗੜ੍ਹ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦੇ ਤਹਿਤ, ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਸਿਹਤ ਕਾਰਡ 2 ਅਕਤੂਬਰ ਤੋਂ ਬਣਨੇ ਸ਼ੁਰੂ ਹੋ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚ ਵੱਡੇ- ਵੱਡੇ ਹਸਪਤਾਲ ਸ਼ਾਮਲ ਹਨ। ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।ਅਸੀਂ ਫੈਸਲਾ ਕੀਤਾ ਹੈ ਕਿ ਜੋ ਵੀ ਪੰਜਾਬ ਦਾ ਵਸਨੀਕ ਹੈ, ਉਸਦਾ ਇਲਾਜ ਕੀਤਾ ਜਾਵੇਗਾ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਇਸ ਯੋਜਨਾ ਤੋਂ ਬਾਅਦ, ਜੇਕਰ ਕਿਸੇ ਨੂੰ ਸਿਹਤ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਉਸਨੂੰ ਸਿਰਫ਼ ਆਪਣਾ ਆਧਾਰ ਕਾਰਡ ਹਸਪਤਾਲ ਲੈ ਕੇ ਜਾਣਾ ਪਵੇਗਾ। ਇਹੀ ਉਨ੍ਹਾਂ ਦੇ ਇਲਾਜ ਲਈ ਕਾਫ਼ੀ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























