MEETING ON SYL : ਪੰਜਾਬ ਤੇ ਹਰਿਆਣਾ ਵਿਚਾਲੇ SYL ‘ਤੇ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 9ਜੁਲਾਈ(ਵਿਸ਼ਵ ਵਾਰਤਾ) MEETING ON SYL : ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਿਹਾ SYL ਵਿਵਾਦ ਅਜੇ ਤੱਕ ਹੱਲ ਨਹੀਂ ਹੋਇਆ ਹੈ। ਇਸ ਦੌਰਾਨ, ਸੁਪਰੀਮ ਕੋਰਟ ਵੱਲੋਂ ਹਰਿਆਣਾ ਦੇ ਹੱਕ ਵਿੱਚ ਫੈਸਲਾ ਆਉਣ ਤੋਂ ਬਾਅਦ ਵੀ, ਇਹ ਮੁੱਦਾ ਹੱਲ ਨਹੀਂ ਹੋਇਆ ਹੈ। ਹੁਣ ਇੱਕ ਵਾਰ ਫਿਰ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਚੌਥੇ ਦੌਰ ਦੀ ਮੀਟਿੰਗ ਅੱਜ ਬੁੱਧਵਾਰ (9ਜੁਲਾਈ) ਨੂੰ ਦਿੱਲੀ ਵਿੱਚ ਹੋਣ ਜਾ ਰਹੀ ਹੈ।

ਇਹ ਮੀਟਿੰਗ ਦਿੱਲੀ ਦੇ ਸ਼੍ਰਮ ਸ਼ਕਤੀ ਭਵਨ ਵਿੱਚ ਸ਼ਾਮ 4 ਵਜੇ ਹੋਵੇਗੀ, ਜਿਸ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਦੇ ਨਾਲ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਵੀ ਹਿੱਸਾ ਲੈਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਗੱਲਬਾਤ ’ਚ ਸ਼ਾਮਲ ਹੋਣ ਲਈ ਅੱਜ ਦਿੱਲੀ ਚਲੇ ਗਏ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਹੋਣ ਵਾਲੀ ਮੀਟਿੰਗ ’ਚ ਕੇਂਦਰ ਸਰਕਾਰ ਐੱਸਵਾਈਐੱਲ ਦੀ ਉਸਾਰੀ ਲਈ ਸਹਿਮਤੀ ਬਣਾਉਣ ਲਈ ਵਾਹ ਲਾਏਗਾ। ਦੱਸ ਦਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਇਹ ਪਹਿਲੀ ਮੀਟਿੰਗ ਹੋਵੇਗੀ ਪਰ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਦਰਮਿਆਨ ਇਹ ਚੌਥੀ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਦੋਵੇਂ ਸੂਬਿਆਂ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਹੁਣ ਤੱਕ ਹੋਈ ਦੁਵੱਲੀ ਵਾਰਤਾ ਬੇਸਿੱਟਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























