Special Session : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

ਚੰਡੀਗੜ੍ਹ, 10ਜੁਲਾਈ(ਵਿਸ਼ਵ ਵਾਰਤਾ) Special Session : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ।


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਬੀਬੀਐਮਬੀ ਦੇ ਮੁੱਦੇ ‘ਤੇ ਸੈਸ਼ਨ ਰੱਖਿਆ ਗਿਆ ਸੀ। ਇਸ ਸਾਲ ਇਹ ਦੂਜਾ ਮੌਕਾ ਹੈ ਜਦੋਂ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਅਪ੍ਰੈਲ ਮਹੀਨੇ ਵਿੱਚ, ਜਦੋਂ ਭਾਖੜਾ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਹੋਇਆ ਸੀ, ਤਾਂ ਸਰਕਾਰ ਨੇ ਪਹਿਲਾਂ 2 ਮਈ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਸੀ। ਇਸ ਤੋਂ ਬਾਅਦ, 5 ਮਈ ਨੂੰ ਇੱਕ ਵਿਸ਼ੇਸ਼ ਇਜਲਾਸ ਹੋਇਆ ਸੀ। ਜਿਸ ਵਿੱਚ ਸਾਰਿਆਂ ਨੇ ਸਰਕਾਰ ਦੇ ਹੱਕ ਵਿੱਚ ਸਹਿਮਤੀ ਜਤਾਈ। ਇਸ ਦੇ ਨਾਲ ਹੀ ਹੁਣ ਬੇਅਦਬੀ ਦੇ ਮੁੱਦੇ ‘ਤੇ ਸੈਸ਼ਨ ਬੁਲਾਇਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























