• Latest
  • Trending
Punjab Government ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

Punjab Government ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

1 year ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

9 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

17 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

3 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

3 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

3 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

3 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਸਸ਼ਕਤੀਕਰਨ ਦੇ ਉਦੇਸ਼ ਨਾਲ ਲਿਆ ਫੈਸਲਾ

July 10, 2025
in ਖਬਰਾਂ, ਪੰਜਾਬ

ਡੈਮਾਂ ਤੋਂ ਸੀ.ਆਈ.ਐਸ.ਐਫ. ਦੀ ਤਾਇਨਾਤੀ ਦਾ ਫੈਸਲਾ ਰੱਦ ਕਰਨ ਲਈ ਮਤਾ ਲਿਆਏਗੀ ਸੂਬਾ ਸਰਕਾਰ
ਵਿਰੋਧੀ ਧਿਰਾਂ ਦੇ ਦੋਗਲੇ ਕਿਰਦਾਰ ਦੀ ਸਖ਼ਤ ਨਿਖੇਧੀ
ਅਕਾਲੀਆਂ ’ਤੇ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼
ਪ੍ਰਧਾਨ ਮੰਤਰੀ ਮੋਦੀ ਦੀਆਂ ਤਰਜੀਹਾਂ ’ਤੇ ਸਵਾਲ ਚੁੱਕੇ

ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ):- ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ PUNJAB GOVERNMENT ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ ਦਰਸ਼ਨ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ-ਪੰਚਾਂ ਦਾ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਇਸ ਪਵਿੱਤਰ ਅਸਥਾਨ ’ਤੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਬੰਦੋਬਸਤ ਕੀਤਾ ਜਾਵੇਗਾ ਅਤੇ ਮਹਾਰਾਸ਼ਟਰ ਵਿੱਚ ਇਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ਪ੍ਰਤੀ ਬਹੁਤ ਸ਼ਰਧਾ ਤੇ ਮਹੱਤਵ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਜ਼ਿੰਦਗੀ ’ਚ ਘੱਟੋ-ਘੱਟ ਇਕ ਵਾਰ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਹਿਲਕਦਮੀ ਨੂੰ ਪੁਖਤਾ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਲੋੜੀਂਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਰਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਡੈਮਾਂ ਦੀ ਸੁਰੱਖਿਆ ਲਈ ਸੀ.ਆਈ.ਐਸ.ਐਫ. ਦੇ ਜਵਾਨਾਂ ਨੂੰ ਤਾਇਨਾਤ ਕਰਨ ਦੀ ਸਹਿਮਤੀ ਦਿੱਤੀ ਸੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਮੌਜੂਦਾ ਸਰਕਾਰ ਇਸ ਫੈਸਲੇ ਨੂੰ ਵਾਪਸ ਲੈਣ ਲਈ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰੇਗੀ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਜੇਕਰ ਪੰਜਾਬੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਆਪਣੇ ਡੈਮਾਂ ਦੀ ਰਾਖੀ ਵੀ ਕਰ ਸਕਦੇ ਹਨ।”
ਮੁੱਖ ਮੰਤਰੀ ਨੇ ਤਿੱਖੀ ਸਿਆਸੀ ਚੋਟ ਕਰਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੂੰ ਸਲਾਹ ਦਿੱਤੀ ਕਿ ਉਹ ਹੋਰ ਮੁੱਦਿਆਂ ‘ਤੇ ਟਿੱਪਣੀ ਕਰਨ ਦੀ ਬਜਾਏ ਆਪਣੀ ਪਾਰਟੀ ਅਤੇ ਅਹੁਦੇ ਨੂੰ ਬਚਾਉਣ ‘ਤੇ ਧਿਆਨ ਦੇਣ। ਉਨ੍ਹਾਂ ਕਿਹਾ ਕੀਤੀ ਕਿ ਸਾਬਕਾ ਕਾਂਗਰਸੀ ਆਗੂ, ਜੋ ਹੁਣ ਭਾਜਪਾ ਵਿੱਚ ਹਨ, ਲੁਧਿਆਣਾ ਜ਼ਿਮਨੀ ਚੋਣ ਵਿੱਚ ਭਗਵਾਂ ਪਾਰਟੀ ਦੀ ਹਾਰ ਤੋਂ ਬੁਰੀ ਤਰ੍ਹਾਂ ਘਬਰਾ ਗਏ ਹਨ। ਭਗਵੰਤ ਸਿੰਘ ਮਾਨ ਨੇ ਅਜਿਹੇ ਆਗੂਆਂ ਦੇ ਵਾਰ-ਵਾਰ ਵਫ਼ਾਦਾਰੀ ਬਦਲਣ ਅਤੇ ਪੰਜਾਬ ਦੇ ਲੋਕਾਂ ਦੇ ਸਰੋਕਾਰਾਂ ਪ੍ਰਤੀ ਵੀ ਵਫਾਦਾਰ ਨਾ ਰਹਿਣ ਦੀ ਸਖ਼ਤ ਆਲੋਚਨਾ ਕੀਤੀ।
ਪੰਜਾਬ ਪੁਲਿਸ ਵਿੱਚ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਵਿੱਚ ਮਨੁੱਖੀ ਸ਼ਕਤੀ ਅਤੇ ਸਰੋਤਾਂ ਨੂੰ ਵਧਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਦਕਿ ਸਾਲਾਂ ਤੋਂ ਪੁਲਿਸ ਦੀ ਨਫ਼ਰੀ ਵਿੱਚ ਵਾਧਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਫੋਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਮਾਣਮੱਤੀ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੇ ਵਡੇਰੇ ਹਿੱਤ ਵਿੱਚ ਸਰਕਾਰ ਦਾ ਫਰਜ਼ ਬਣਦਾ ਹੈ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਵਿਧਾਨ ਸਭਾ ਇਜਲਾਸ ਦੌਰਾਨ ਕਾਂਗਰਸੀ ਆਗੂ ਸਮੇਤ ਵਿਰੋਧੀ ਧਿਰ ਦੇ ਆਗੂਆਂ ਦੇ “ਦੋਗਲੇ ਕਿਰਦਾਰ” ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਨੇ ਜਾਖੜ ਅਤੇ ਬਾਜਵਾ ਵਰਗੇ ਆਗੂਆਂ ‘ਤੇ ਬੇਹੂਦੇ ਮੁੱਦੇ ਉਠਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ਨੂੰ ਸੱਤਾ ਵਿੱਚ ਰਹਿੰਦੇ ਸਮੇਂ ਸੂਬੇ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਸੀ। ਨਸ਼ਿਆਂ ਨਾਲ ਸਬੰਧਤ ਮੁੱਦੇ ‘ਤੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਪੈਰ ਪਸਾਰਨ ਲਈ ਅਕਾਲੀਆਂ ਦੇ ਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ‘ਚਿੱਟਾ’ (ਸਿੰਥੈਟਿਕ ਡਰੱਗਜ਼) ਰੈਕੇਟ ਦਾ ਸਰਗਨਾ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ ਅਤੇ ਜ਼ਿੰਮੇਵਾਰ ਲੋਕਾਂ ਨੂੰ ਅਜਿਹੇ ਕੰਮਾਂ ਲਈ ਕਾਨੂੰਨੀ ਤੌਰ ’ਤੇ ਨਤੀਜੇ ਭੁਗਤਣੇ ਪੈਣਗੇ।
ਮੁੱਖ ਮੰਤਰੀ ਨੇ ਕੁਝ ਕਿਸਾਨ ਯੂਨੀਅਨਾਂ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਹ ਆਗੂ ਹੁਣ ਸਹੀ ਅਰਥਾਂ ਵਿੱਚ ਕਿਸਾਨੀ ਨਾਲ ਜੁੜੇ ਲੋਕਾਂ ਦੇ ਹਿੱਤਾਂ ਦੀ ਨੁਮਾਇੰਦਗੀ ਨਹੀਂ ਕਰਦੇ ਸਗੋਂ ਇਸ ਦੀ ਬਜਾਏ ਇਹ ਯੂਨੀਅਨਾਂ ਆਪਣੀ ਖੁਦ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ ਬਣ ਗਏ ਹਨ। ਉਨ੍ਹਾਂ ਨੇ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ ਰਾਹੀਂ ਗੈਰ-ਕਾਨੂੰਨੀ ਕਲੋਨੀਆਂ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਆਗੂ ਕਹਾਉਂਦੇ ਇਹ ਲੋਕ ਇਸ ਮੁੱਦੇ ‘ਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਅਖੀਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਕੋਲ ਵਿਦੇਸ਼ਾਂ ਦਾ ਦੌਰਾ ਕਰਨ ਲਈ ਤਾਂ ਸਮਾਂ ਹੈ ਪਰ ਉਹ 140 ਕਰੋੜ ਭਾਰਤੀਆਂ ਦੀਆਂ ਸਮੱਸਿਆਵਾਂ ਦੂਰ ਕਰਨ ਵਿੱਚ ਅਸਫਲ ਰਹਿੰਦੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ 10,000 ਤੋਂ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਜਸ਼ਨ ਮਨਾ ਰਹੇ ਹਨ ਜਦੋਂ ਕਿ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦੇਸ਼ ਦੀ ਤਰਸਯੋਗ ਸਥਿਤੀ ਨੂੰ ਬਿਆਨ ਕਰਦਾ ਹੈ।”
—–
Tags: BREAKING NEWSBreaking news in PunjabiLatest Punjab newsLatest Punjab news in PunjabiPUNJAB CMPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 