Punjab ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ
BBMB ਤੋਂ CISF ਹਟਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਅੱਜ ਪੰਜਾਬ (Punjab) ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਲੈਂਡ ਪੂਲਿੰਗ ਅਤੇ ਨਸ਼ੇ ਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਜਦੋਂ ਕਿ ਸੀਐਮ ਭਗਵੰਤ ਮਾਨ ਨੇ ਇਹ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਕਿ ਵਿਰੋਧੀ ਧਿਰ ਦੇ ਸਾਰੇ ਜਵਾਬ ਸੈਸ਼ਨ ਵਿੱਚ ਤਾਰੀਖ ਅਨੁਸਾਰ ਦਿੱਤੇ ਜਾਣਗੇ।
ਦੱਸ ਦਈਏ ਕਿ ਅੱਜ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵਿੱਚ ਸੀਆਈਐਸਐਫ ਤਾਇਨਾਤ ਨਾ ਕਰਨ ਦਾ ਪ੍ਰਸਤਾਵ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਹੁਣ ਪੰਜਾਬ ਸਰਕਾਰ ਇਸ ਮੁੱਦੇ ਨੂੰ ਕੇਂਦਰ ਸਰਕਾਰ ਸਾਹਮਣੇ ਉਠਾਏਗੀ ਅਤੇ ਮੰਗ ਕਰੇਗੀ ਕਿ ਸੀਆਈਐਸਐਫ ਤਾਇਨਾਤ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਕਾਬਿਲ ਹੈ, ਜੋ ਆਪਣੇ ਬਲਬੂਤੇ ‘ਤੇ ਡੈਮਾਂ ਦੀ ਸੁਰੱਖਿਆ ਵੀ ਪ੍ਰਦਾਨ ਕਰ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























