• Latest
  • Trending
ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ Mohali ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ Mohali ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

1 year ago
Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

30 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

9 hours ago
ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

9 hours ago
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

10 hours ago
ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

10 hours ago
ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

10 hours ago
ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

12 hours ago
ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

12 hours ago
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

13 hours ago
Hindi News
English News
Monday, August 17, 2026
No Result
View All Result
26 °c
Chandigarh
28 ° Tue
28 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ Mohali ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

ਮੋਹਾਲੀ ਸ਼ਹਿਰ ਦੇ ਇੰਡਸਟਰੀਅਲ ਏਰੀਆ ਵਿੱਚ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਤੁਰੰਤ ਅਲਾਟ ਕਰੇ ਪੰਜਾਬ ਸਰਕਾਰ: ਬਲਬੀਰ ਸਿੰਘ ਸਿੱਧੂ

July 11, 2025
in ਖਬਰਾਂ, ਪੰਜਾਬ
ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ Mohali ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

Oplus_16908288

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ Mohali ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

ਮੋਹਾਲੀ ਸ਼ਹਿਰ ਦੇ ਇੰਡਸਟਰੀਅਲ ਏਰੀਆ ਵਿੱਚ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਤੁਰੰਤ ਅਲਾਟ ਕਰੇ ਪੰਜਾਬ ਸਰਕਾਰ: ਬਲਬੀਰ ਸਿੰਘ ਸਿੱਧੂ

ਮੋਹਾਲੀ, 11 ਜੁਲਾਈ (ਸਤੀਸ਼ ਕੁਮਾਰ ਪੱਪੀ);- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ Mohali ਵਿੱਚ ਕੂੜੇ ਦੇ ਨਿਪਟਾਰੇ ਲਈ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਯੂਨਿਟ ਦੇ ਨਾ ਹੋਣ ‘ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ‘ਤੇ ਸਵਾਲ ਚੁੱਕੇ ਅਤੇ ਸਰਕਾਰ ਨੂੰ ਨਵੇਂ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਅਲਾਟ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਕੀਤੀ।

ਇੱਥੇ ਜਾਰੀ ਇੱਕ ਬਿਆਨ ਵਿੱਚ ਸਿੱਧੂ ਨੇ ਕਿਹਾ, “ਅੱਜ ਸਿਰਫ਼ ਮੋਹਾਲੀ ਹੀ ਨਹੀਂ ਬਲਕਿ ਆਲੇ ਦੁਆਲੇ ਦੇ ਪਿੰਡਾਂ ‘ਚ ਵੀ ਕੂੜੇ ਦੀ ਸਮੱਸਿਆ ਵਧਦੀ ਨਜ਼ਰ ਆ ਰਹੀ ਹੈ, ਡੰਪਿੰਗ ਗਰਾਊਂਡ ਲਈ ਪੱਕਾ ਸਥਾਨ ਅਤੇ ਪ੍ਰੋਸੈਸਿੰਗ ਪਲਾਂਟ ਨਾ ਹੋਣ ਕਾਰਨ ਮੋਹਾਲੀ ਦੇ ਵਸਨੀਕਾਂ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਦਾ ਮੌਸਮ ਹੋਣ ਕਾਰਨ ਕੂੜੇ ਵਿੱਚ ਮੱਛਰ ਪੈਦਾ ਹੋਣ ਦਾ ਡਰ ਹੁੰਦਾ ਹੈ ਜਿਸ ਕਾਰਨ ਸ਼ਹਿਰ ਵਿੱਚ ਡੇਂਗੂ ਅਤੇ ਮਲੇਰੀਆ ਵਰਗੀਆਂ ਬੀਮਾਰੀਆਂ ਵੀ ਪੈਦਾ ਹੋ ਸਕਦੀਆਂ ਹਨ।”

ਸਿੱਧੂ ਨੇ ਕਿਹਾ, ” ਮੋਹਾਲੀ ਸ਼ਹਿਰ ਦੇ ਫੇਜ਼-5 ਵਿਖੇ ਬਣੇ ਆਰਐਮਸੀ ਪਾਇੰਟ ਅਤੇ ਫੇਜ਼-11 ਨੇੜੇ ਰੇਲਵੇ ਲਾਈਨ ਕੋਲ ਸਥਿਤ ਗਾਰਬੈਜ ਪ੍ਰੋਸੈਸਿੰਗ ਪਲਾਂਟਾਂ ਤੋਂ ਪੈਦਾ ਹੋ ਰਹੀ ਬਦਬੂ ਅਤੇ ਹੋਰ ਸਮੱਸਿਆਵਾਂ ਕਾਰਨ ਸਥਾਨਕ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਇਹ ਗੱਲ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੂੰ ਏਨਾਂ ਦੋਵੇਂ ਪਲਾਂਟਾਂ ਨੂੰ ਤੁਰੰਤ ਕਿਸੇ ਹੋਰ ਥਾਂ ‘ਤੇ ਸ਼ਿਫਟ ਕਰਨਾ ਚਾਹੀਦਾ ਹੈ, ਜਾ ਇਸਦੇ ਲਈ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿੱਚ ਵੱਡੇ ਏਰੀਆ ਦੀ ਜ਼ਮੀਨ ਲੈਕੇ ਉਥੇ ਇੱਕ ਪ੍ਰੋਸੈਸਿੰਗ ਯੂਨਿਟ ਬਣਾਉਣਾ ਚਾਹੀਦਾ ਹੈ, ਜੋਕਿ ਨਾਲ ਦੀ ਨਾਲ ਕੂੜੇ ਨੂੰ ਪ੍ਰੋਸੈਸ ਕਰਕੇ ਖਾਦ ਅਤੇ ਹੋਰ ਚੀਜ਼ਾਂ ਬਣਾ ਸਕੇ।”

ਸਿੱਧੂ ਨੇ ਗਮਾਡਾ ਅਤੇ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ, “ਅੱਜ ਗਮਾਡਾ ਜ਼ਮੀਨਾਂ ਐਕੁਆਇਰ ਕਰਕੇ ਮੋਹਾਲੀ ਸ਼ਹਿਰ ਦੀ ਹੋਂਦ ਨੂੰ ਤਾਂ ਵਧਾਈ ਜਾ ਰਿਹਾ ਹੈ, ਲੇਕਿਨ ਕੂੜਾ ਸੰਭਾਲ ਦੇ ਸਭ ਤੋਂ ਅਹਿਮ ਕੰਮ ਤੋਂ ਹਾਲੇ ਵੀ ਪਿੱਛੇ ਹੀ ਹੈ। ਗਮਾਡਾ ਕੂੜੇ ਦੇ ਪ੍ਰਬੰਧ ਨੂੰ ਲੈ ਕੇ ਫੇਲ ਹੁੰਦਾ ਵਿਖਾਈ ਦੇ ਰਿਹਾ ਹੈ। ਜੇਕਰ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਓਥੇ ਕੂੜੇ ਦੀ 100 ਫ਼ੀਸਦੀ ਪ੍ਰੋਸੈਸਿੰਗ ਹੋ ਰਹੀ ਹੈ, ਪਰ ਮੋਹਾਲੀ ਵਰਗਾ ਸ਼ਹਿਰ, ਜੋਕਿ ਆਪਣੇ ਆਪ ਵਿੱਚ ਪੰਜਾਬ ਦਾ ਇਕ ਬਹੁਤ ਮਹੱਤਵਪੂਰਨ ਸ਼ਹਿਰ ਹੈ, ਓਥੇ ਵੀ ਪ੍ਰੋਸੈਸਿੰਗ ਪਲਾਂਟ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।”

ਪਲਾਸਟਿਕ ਬੈਨ ਦੀ ਵੀ ਮੰਗ ਰੱਖਦਿਆਂ ਸਿੱਧੂ ਨੇ ਕਿਹਾ, “ਅੱਜ ਕੂੜੇ ਦੀ ਬਿਮਾਰੀ ਤੋਂ ਲੜਨ ਲਈ ਪਲਾਸਟਿਕ ਤੇ ਪੂਰੀ ਤਰ੍ਹਾਂ ਨਾਲ ਬੈਨ ਲਗਾਉਣਾ ਵੀ ਅਤਿ ਜ਼ਰੂਰੀ ਹੋ ਚੁੱਕਿਆ ਹੈ। ਆਪ ਸਰਕਾਰ ਨੂੰ ਲੋੜ ਹੈ ਕਿ ਪਲਾਸਟਿਕ ਬੈਨ ਨੂੰ ਸਖਤੀ ਨਾਲ ਲਾਗੂ ਕਰਾਉਣ ਲਈ, ਜਿਹੜੀ ਫੈਕਟਰੀਆਂ ਇਸਨੂੰ ਗੈਰ ਕਾਨੂੰਨੀ ਤਰੀਕੇ ਨਾਲ ਬਣਾ ਰਹੀਆਂ ਹਨ, ਉਨ੍ਹਾਂ ਤੇ ਸਖ਼ਤ ਕਾਰਵਾਈ ਕਰਨ, ਤਾਂ ਜੋ ਪਲਾਸਟਿਕ ਦੀ ਵਰਤੋਂ ਨੂੰ ਬਿਲਕੁਲ ਖ਼ਤਮ ਕੀਤਾ ਜਾ ਸਕੇ।”

ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ, “ਨਗਰ ਨਿਗਮ ਵੱਲੋਂ ਵੀ ਫੇਜ਼ 5 ਅਤੇ ਫੇਜ਼ 11 ਵਿੱਚ ਹੋ ਰਹੀ ਗਾਰਬੇਜ ਡੰਪਿੰਗ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਹਾਲੇ ਤੱਕ ਇਸ ਨੂੰ ਲੈ ਕੇ ਕੋਈ ਇੰਤਜ਼ਾਮ ਨਹੀਂ ਕੀਤਾ।”

ਸਿੱਧੂ ਨੇ ਆਪ ਸਰਕਾਰ ਤੋਂ ਮੰਗ ਕੀਤੀ ਕਿ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿੱਚ ਜਾਂ ਫ਼ੇਰ ਉਸ ਨੇ ਦੇ ਲਾਗੇ ਜਲਦ ਤੋਂ ਜਲਦ ਪ੍ਰੋਸੈਸਿੰਗ ਯੂਨਿਟ ਬਣਾਇਆ ਜਾਵੇ ਅਤੇ ਇਸ ਕੰਮ ਲਈ ਜ਼ਰੂਰੀ ਫੰਡ ਅਲਾਟ ਕੀਤੇ ਜਾਣ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ ‘ਤੇ ਤੁਰੰਤ ਵਿਚਾਰ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਯੂਨਿਟ ਦੇ ਕੰਮ ਦੀ ਸ਼ੁਰੂਆਤ ਕੀਤੀ ਜਾਵੇ।

Tags: BjpBREAKING NEWSLatest Punjab newsLatest Punjab news in PunjabimohaliPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

by Ankit
August 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 17-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਵੱਡਾ ਫੇਰਬਦਲ:  124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Jaspreet Kaur
August 16, 2026
0

ਵੱਡਾ ਫੇਰਬਦਲ: 124 IPS/PPS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ...

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

by Ankit
August 16, 2026
0

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਵਿੱਚ ਕੌਮੀ ਦਿਵਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 August 2026 | Ang 586 I ਅੱਜ ਦਾ ਹੁਕਮਨਾਮਾ

by Ankit
August 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 17-08-2026 |...

Most Popular

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

by Jaspreet Kaur
3 weeks ago
0

Independence Day 2026: ਫ਼ਿਰੋਜ਼ਪੁਰ 'ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 