• Latest
  • Trending
PUNJAB ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

PUNJAB ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

12 months ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

53 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

1 hour ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

2 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

2 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

2 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

2 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

2 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

3 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

3 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

3 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 hours ago
Hindi News
English News
Saturday, June 27, 2026
No Result
View All Result
39 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ

July 13, 2025
in ਖਬਰਾਂ, ਪੰਜਾਬ

ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ

PUNJAB ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ

ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।

ਸਾਡੇ ਪੰਜਾਬ ਨੇ ਦੇਸ਼ ਦੀਆਂ ਵੱਡੀਆਂ ਨਾਮਵਰ ਖੇਡਾਂ ਨੂੰ ਵਧੀਆਂ ਖਿਡਾਰੀ ਕੈਪਟਨਾਂ ਦੇ ਰੂਪ ਵਿੱਚ ਦਿੱਤੇ ਨੇ। ਅਸੀਂ ਪੰਜਾਬ ਵਿੱਚ 3083 ਸ਼ਾਨਦਾਰ ਖੇਡਾਂ ਦੇ ਮੈਦਾਨ ਬਣਾਉਣ ਜਾ ਰਹੇ ਹਾਂ, ਜਿੱਥੋਂ ਦੇਸ਼ ਦੀ ਹਰ ਇੱਕ ਖੇਡ ਦੀ ਕਮਾਨ ਸੰਭਾਲਣ ਵਾਲੇ ਹੀਰੇ ਖਿਡਾਰੀ ਪੈਦਾ ਹੋਣਗੇ।
—
हमारे पंजाब ने देश को कई मशहूर खेलों में बेहतरीन… pic.twitter.com/UTFPO83ucI

— Bhagwant Mann (@BhagwantMann) July 13, 2025

ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ ‘ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ।

ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨਸ਼ੇ ਦਾ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਦੇ ਇੰਨੀ ਵੱਡੀ ਪੱਧਰ ‘ਤੇ ਫੈਲ ਗਿਆ ਅਤੇ ਪੰਜਾਬ ਦੇ ਕਈ ਨੌਜਵਾਨ ਨਸ਼ੇ ਦੇ ਆਦੀ ਹੋ ਗਏ। ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਨਸ਼ੇ ਦੇ ਆਦੀ ਜ਼ਿਆਦਾਤਰ ਨੌਜਵਾਨ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਵਿੱਚ ਸ਼ਾਨਦਾਰ ਕੰਮ ਲਈ ਪੰਜਾਬ ਪੁਲਿਸ ਦੀ ਭਰਵੀਂ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਵਿੱਚ ਸਿਰੇ ਤੋਂ ਨਾਕਾਮ ਰਹੀਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਹਰ ਪਿੰਡ ਵਿੱਚ ਆਧੁਨਿਕ ਖੇਡ ਸਹੂਲਤਾਂ ਦੇਣ ਲਈ ਇਤਿਹਾਸਕ ਮਿਸ਼ਨ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਲਗਪਗ 13,000 ਪਿੰਡਾਂ ਨੂੰ ਉੱਚ-ਪੱਧਰੀ ਖੇਡ ਮੈਦਾਨਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਅਧੀਨ ਪਹਿਲਾਂ ਹੀ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਅਤੇ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਵਿੱਚ ਉਭਰਦੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਕੋਚ ਵਜੋਂ ਨਿਯੁਕਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ ਕਿ ਪੰਜਾਬ ਸਰਕਾਰ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਸਬੰਧੀ ਆਪਣੇ ਯਤਨਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ, ਜਿਸ ਦੇ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਚੁੱਕੇ ਹਨ। ਆਪਣੀ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਮੁੱਖ ਤਰਜੀਹ ਦੇਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਤਜਰਬੇਕਾਰ ਖਿਡਾਰੀਆਂ ਦੀ ਮੁਹਾਰਤ ਦੀ ਪੂਰੀ ਵਰਤੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਮਤ ਸਰੋਤਾਂ ਦੇ ਬਾਵਜੂਦ ਪੰਜਾਬ ਨੇ ਹਰਭਜਨ ਸਿੰਘ, ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਸਿਤਾਰੇ ਪੈਦਾ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਅਜਿਹੀਆਂ ਹੋਰ ਪ੍ਰਤਿਭਾਵਾਂ ਵਧ-ਫੁੱਲ ਸਕਣ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ “ਰੰਗਲਾ ਪੰਜਾਬ” – ਇੱਕ ਜੀਵੰਤ, ਪ੍ਰਗਤੀਸ਼ੀਲ ਪੰਜਾਬ ਸਿਰਜਣ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਸੂਬੇ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਬੇਹੱਦ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ, ਫਿਰ ਵੀ ਬਹੁਤ ਸਾਰੇ ਖਿਡਾਰੀ ਆਪਣੀ ਨਿੱਜੀ ਦ੍ਰਿੜਤਾ ਅਤੇ ਮਿਹਨਤ ਨਾਲ ਨਾਮਣਾ ਖੱਟਣ ਵਿੱਚ ਕਾਮਯਾਬ ਰਹੇ। ਖੇਡ ਪ੍ਰੇਮੀ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਯਤਨਾਂ ਦੇ ਸਾਰਥਕ ਨਤੀਜੇ ਮਿਲਣਗੇ, ਜਿਸ ਨਾਲ ਪੰਜਾਬ ਦੇ ਨੌਜਵਾਨ ਹਰ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰਨਗੇ।

White

Tags: ChandigarhLatest Punjab newsLatest Punjab news in PunjabiPUNJABPUNJAB CMPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

by Ranjit Singh
1 week ago
0

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ 'ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): 107 ਦਿਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 