Amritsar : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਜਾਰੀ ; ਥੋੜ੍ਹੀ ਦੇਰ ‘ਚ ਜਥੇਦਾਰ ਗੜਗੱਜ ਕਰਨਗੇ ਪ੍ਰੈਸ ਕਾਨਫਰੰਸ

ਅੰਮ੍ਰਿਤਸਰ, 14 ਜੁਲਾਈ(ਵਿਸ਼ਵ ਵਾਰਤਾ) Amritsar :ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪੰਜ ਸਿੰਘ ਸਹਿਬਾਨ ਦੀ ਮੀਟਿੰਗ ਜਾਰੀ ਹੈ। ਇਹ ਮੀਟਿੰਗ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕੱਤਰਤਾ ਵਿਚ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਦੋ ਹੋਰ ਸਿੰਘ ਸਾਹਿਬ ਸ਼ਾਮਿਲ ਹੋਏ ਹਨ। ਇਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਮਾਮਲੇ ਸਮੇਤ ਹੋਰ ਪੰਥਕ ਮਾਮਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਸਿੰਘ ਸਾਹਿਬ ਵਲੋਂ ਬਾਅਦ ਦੁਪਹਿਰ 12:30 ਵਜੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























