Punjab ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਜਾਰੀ
– ਬੇਅਦਬੀ ਲਈ ਸਜ਼ਾ ਵਾਲੇ ਬਿੱਲ ਦੇ ਖਰੜੇ ਨੂੰ ਮਿਲ ਸਕਦੀ ਹੈ ਮਨਜ਼ੂਰੀ

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੇ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਪ੍ਰਵਾਨਗੀ ਮਿਲਣ ਤੋਂ ਬਾਅਦ ਇਸ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ
ਦੱਸ ਦਈਏ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਹੁਣ ਤੱਕ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਹ ਨਵਾਂ ਕਾਨੂੰਨ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਥਾਵਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਵੇਗਾ।ਪੰਜਾਬ ਵਿੱਚ ਲੰਮੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਚੱਲ ਰਹੀ ਸੀ। ਇਸਨੂੰ ਲਾਗੂ ਕਰਨ ਤੋਂ ਪਹਿਲਾਂ, ਵੱਖ-ਵੱਖ ਸੰਗਠਨਾਂ ਅਤੇ ਆਮ ਲੋਕਾਂ ਤੋਂ ਵੀ ਰਾਏ ਲਈ ਜਾਵੇਗੀ। ਜੇਕਰ ਇਸਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਇਹ ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਹੁਣ ਤੱਕ ਦਾ ਸਭ ਤੋਂ ਸਖਤ ਕਦਮ ਮੰਨਿਆ ਜਾਵੇਗਾ। ਬੇਅਦਬੀ ਦੇ ਕੇਸਾਂ ਲਈ ਵਿਸ਼ੇਸ਼ ਅਦਾਲਤਾਂ ਗਠਿਤ ਕੀਤੀਆਂ ਜਾਣਗੀਆਂ। ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























