Punjab : ਅੱਜ ਤੋਂ ਸਰਪੰਚਾਂ ਤੇ ਪੰਚਾਂ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
– 90 ਸਰਪੰਚ ਤੇ 1771 ਪੰਚਾਂ ਦੀ 27 ਜੁਲਾਈ ਨੂੰ ਹੋਵੇਗੀ ਚੋਣ

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਸੂਬੇ (Punjab) ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਰਾਜ ਚੋਣ ਕਮਿਸ਼ਨ ਵੱਲੋਂ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਗਿਆ। ਇਸ ਸ਼ਡਿਊਲ ਦੇ ਅਨੁਸਾਰ ਅੱਜ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ।
ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ

ਦੱਸ ਦਈਏ ਕਿ 90 ਸਰਪੰਚਾਂ ਅਤੇ 1771 ਪੰਚਾਂ ਦੇ ਖਾਲੀ ਅਹੁਦਿਆਂ ਲਈ ਵੋਟਿੰਗ 27 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੀ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























