Amritsar: ਲਗਾਤਾਰ ਤੀਜੇ ਦਿਨ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅੰਮ੍ਰਿਤਸਰ, 16 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਦਰਬਾਰ ਸਾਹਿਬ (Amritsar) ਨੂੰ ਲਗਾਤਾਰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਹ ਧਮਕੀ ਭਰੀ ਈ-ਮੇਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੇਲ ‘ਤੇ ਆਈ ਹੈ। ਈਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ RDX ਨਾਲ ਭਰੀਆਂ ਪਾਈਪਾਂ ਨੂੰ ਉਡਾ ਦਿੱਤਾ ਜਾਵੇਗਾ।
ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਅੰਮ੍ਰਿਤਸਰ (Amritsar) ਪੁਲਿਸ ਅਲਰਟ ‘ਤੇ ਹੈ। BSF ਅਤੇ ਪੁਲਿਸ ਕਮਾਂਡੋ ਤਾਇਨਾਤ ਕੀਤੇ ਗਏ ਹਨ। ਹਰ ਆਉਣ ਵਾਲੇ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਬੀਤੇ ਕਲ ਯਾਨੀ ਕਿ ਮੰਗਲਵਾਰ ਅਤੇ ਸੋਮਵਾਰ ਨੂੰ ਵੀ ਈ-ਮੇਲ ਰਾਹੀਂ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















