Punjab: ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਕਾਰ ਹਾਦਸਾਗ੍ਰਸਤ

ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ) : ਜਲਾਲਾਬਾਦ (Punjab) ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਕਾਰ ਫਿਰੋਜ਼ਪੁਰ ਨੇੜੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਵਾਪਰੀ। ਜਦੋ ਵਿਧਾਇਕ ਗੋਲਡੀ ਕੰਬੋਜ ਆਪਣੇ ਪਰਿਵਾਰ ਨਾਲ ਕਾਰ ਵਿੱਚ ਸਫ਼ਰ ਕਰ ਰਹੇ ਸਨ। ਪਿੰਡ ਪਿਆਰੇਆਣਾ ਨੇੜੇ ਸੜਕ ‘ਤੇ ਮੀਂਹ ਦਾ ਪਾਣੀ ਇਕੱਠਾ ਹੋਣ ਕਾਰਨ ਪਾਇਲਟ ਗੱਡੀ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਜਿਸ ਕਾਰਨ ਗੋਲਡੀ ਕੰਬੋਜ ਦੀ ਕਾਰ ਉਨ੍ਹਾਂ ਦੇ ਕਾਫਲੇ ਦੇ ਅੱਗੇ ਚੱਲ ਰਹੀ ਪਾਇਲਟ ਕਾਰ ਨਾਲ ਟਕਰਾ ਗਈ। ਹਾਲਾਂਕਿ, ਹਾਦਸੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਗੱਡੀ ਕਾਫੀ ਨੁਕਸਾਨੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























