Amritsar: ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ
– ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਧਾਮੀ ਨੇ ਕੀਤਾ ਉਦਘਾਟਨ

ਅੰਮ੍ਰਿਤਸਰ,16 ਜੁਲਾਈ (ਵਿਸ਼ਵ ਵਾਰਤਾ) -ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ (Amritsar) ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ‘ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Amritsar) ਵੱਲੋਂ ਅੱਜ ਪ੍ਰਮੁੱਖ ਸਖਸ਼ੀਅਤਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ।
ਇਸ ਮੌਕੇ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸੰਗਤ ਦੀ ਵੱਡੀ ਮੰਗ ਨੂੰ ਵੇਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ ‘ਤੇ ਗੁਰਦਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇੱਕ ਵੱਖਰਾ ਯੂਟਿਊਬ ਚੈਨਲ “ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਆਫੀਸ਼ੀਅਲ” ਸਥਾਪਤ ਕੀਤਾ ਗਿਆ ਹੈ। ਇਸ ਚੈਨਲ ‘ਤੇ ਅੰਮ੍ਰਿਤ ਵੇਲੇ ਤੋਂ ਲੈ ਕੇ ਸਮਾਪਤੀ ਤੱਕ ਸੰਗਤਾਂ ਗੁਰਬਾਣੀ ਕੀਰਤਨ ਸੁਣ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹੋਰ ਗੁਰਦੁਆਰਾ ਸਾਹਿਬਾਨ ਤੋਂ ਵੀ ਜਲਦੀ ਹੀ ਗੁਰਬਾਣੀ ਕੀਰਤਨ ਸੰਗਤ ਤੀਕ ਪਹੁੰਚਾਉਣ ਦੇ ਕਾਰਜ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















