Iraq : ਸ਼ਾਪਿੰਗ ਮਾਲ ਵਿੱਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 50 ਲੋਕ
ਦਰਜਨਾਂ ਲੋਕ ਝੁਲਸੇ; ਮੌਤਾਂ ਦਾ ਅੰਕੜਾ ਵਧਣ ਦਾ ਖਦਸ਼ਾ

ਇਰਾਕ, 17 ਜੁਲਾਈ (ਵਿਸ਼ਵ ਵਾਰਤਾ): ਇਰਾਕ (Iraq) ਦੇ ਵਾਸਿਤ ਸ਼ਹਿਰ ਦੇ ਅਲ-ਕੁਟ ਦੇ ਇੱਕ ਸ਼ਾਅ ਮਾਲ ਵਿੱਚ ਅੱਗ ਲੱਗ ਗਈ। ਇਸ ਘਟਨਾ ਵਿੱਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੰਜ ਮੰਜ਼ਿਲਾ ਇਮਾਰਤ ‘ਚੋ ਉੱਚੀਆਂ ਅੱਗ ਦੀਆਂ ਲਪਟਾਂ ਉੱਠ ਰਹੀਆਂ ਹਨ।
ਇੱਕ ਅਧਿਕਾਰੀ ਨੇ ਕਿਹਾ ਕਿ “ਅਸੀਂ ਹੁਣ ਤੱਕ 50 ਲਾਸ਼ਾਂ ਦੀ ਪਛਾਣ ਕਰ ਲਈ ਹੈ, ਹੋਰ ਲਾਸ਼ਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਸਰਕਾਰੀ ਇਰਾਕੀ (Iraq) ਨਿਊਜ਼ ਏਜੰਸੀ ਆਈਐਨਏ ਨੇ ਸੂਬੇ ਦੇ ਗਵਰਨਰ ਦੇ ਹਵਾਲੇ ਨਾਲ ਕਿਹਾ ਕਿ ਪੂਰਬੀ ਇਰਾਕੀ ਸ਼ਹਿਰ ਅਲ-ਕੁਟ ਵਿੱਚ ਬੁਧਵਾਰ ਦੇਰ ਰਾਤ ਹਾਈਪਰਮਾਰਕੀਟ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ। ਗਵਰਨਰ ਨੇ ਕਿਹਾ, “ਇੱਕ ਵੱਡੇ ਸ਼ਾਪਿੰਗ ਸੈਂਟਰ ਵਿੱਚ ਲੱਗੀ ਭਿਆਨਕ ਅੱਗ ਦੀ ਘਟਨਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਲਗਭਗ 50 ਹੋ ਗਈ ਹੈ।”
ਵਾਸਿਤ ਸੂਬੇ ਦੇ ਗਵਰਨਰ ਮੁਹੰਮਦ ਅਲ-ਮੀਆਹੀ ਨੇ ਕਿਹਾ ਹੈ ਕਿ ਅਸੀਂ ਇਮਾਰਤ ਅਤੇ ਮਾਲ ਦੇ ਮਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਸਥਾਨਕ ਪ੍ਰਸ਼ਾਸਨ ਨੇ ਕਿਹਾ ਹੈ ਕਿ ਇਮਾਰਤ ਦੀ ਸੁਰੱਖਿਆ ਪ੍ਰਣਾਲੀ ਅਤੇ ਅੱਗ ਸੁਰੱਖਿਆ ਉਪਕਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























