Punjab ਸਰਕਾਰ ਵੱਲੋਂ ਮਾਲੇਰਕੋਟਲਾ ਦੇ ਲੋਕਾਂ ਨੂੰ ਵੱਡੀ ਸੌਗ਼ਾਤ

ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੇਰਕੋਟਲਾ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨਾਂ ਨੇ ਇੱਥੋਂ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮਦਗੜ੍ਹ ਅਤੇ ਅਮਰਗੜ੍ਹ ਵਿੱਚ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਾਨ ਨੇ ਉਕਤ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਇਸਦਾ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਇਸ ਤੋਹਫ਼ੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

ਇਹ ਕੰਪਲੈਕਸ ਤੈਅ ਸਮੇਂ ‘ਚ ਬਣਕੇ ਤਿਆਰ ਹੋਇਆ ਹੈ। ਅਹਿਮਦਗੜ੍ਹ ਤੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਹੁਣ ਸਰਕਾਰੀ ਸੇਵਾਵਾਂ ਇੱਕੋ ਛੱਤ ਥੱਲੇ ਮਿਲਣਗੀਆਂ ਤੇ ਖੱਜਲ ਖੁਆਰੀਆਂ ਤੋਂ ਨਿਜਾਤ ਮਿਲੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੰਡੀ ਅਹਿਮਦਗੜ੍ਹ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਤਹਿਸੀਲ ਕੰਪਲੈਕਸ ਬਣਾਇਆ ਗਿਆ ਹੈ। ਪੂਰੇ ਪੰਜਾਬ ਵਿੱਚ ਇਸ ਮਾਡਲ ‘ਤੇ ਕੰਮ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























