ਚੰਡੀਗੜ੍ਹ, 5 ਜਨਵਰੀ (ਵਿਸ਼ਵ ਵਾਰਤਾ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਡਾ. ਸੇਨੂ ਦੁੱਗਲ ਨੂੰ ਚੰਡੀਗੜ੍ਹ ਵਿਖੇ ਪੀ.ਆਰ.ਐੱਸ.ਆਈ ਵਲੋਂ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ‘ਬੈਸਟ ਪੀ.ਆਰ ਪਰਸਨ-2018 ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਪੀ.ਆਰ. ਨੇ ਹਿੱਸਾ ਲਿਆ। ਇਸ ਮੌਕੇ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਉਹ ਇਸ ਐਵਾਰਡ ਨੂੰ ਪ੍ਰਾਪਤ ਕਰਨ ‘ਤੇ ਪਰਮਾਤਮਾ ਦੀ ਸ਼ੁਕਰਗੁਜ਼ਾਰ ਹੈ। ਉਹਨਾਂ ਕਿਹਾ ਕਿ ਮੈਂ ਇਹ ਪੁਰਸਕਾਰ ਆਪਣੇ ਪੱਤਰਕਾਰ ਦੋਸਤਾਂ, ਸਹਿਕਰਮੀਆਂ ਅਤੇ ਮਾਪਿਆਂ, ਸਹੁਰਾ ਪਰਿਵਾਰ ਅਤੇ ਪਰਿਵਾਰ ਨੂੰ ਸਮਰਪਿਤ ਕਰਦੀ ਹਾਂ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ
ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ...