Political: ਇਸ ਲੀਡਰ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ, ਪੜ੍ਹੋ ਵੇਰਵਾ

ਮੋਹਾਲੀ, 18 ਜੁਲਾਈ 2025 – ਸ਼੍ਰੋਮਣੀ ਅਕਾਲੀ ਦਲ (Political) ਨੂੰ ਇਕ ਹੋਰ ਝਟਕਾ ਲੱਗਦਾ ਹੈ। ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਅਹੁਦਿਆਂ ਤੋਂ ਆਪਣਾ ਅਸਤੀਫਾ ਦੇ ਦਿੱਤਾ। ਉਨ੍ਹਾਂ ਵੱਲੋਂ ਇਹ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।

ਉਨ੍ਹਾਂ (Political) ਆਪਣੇ ਅਸਤੀਫੇ ਵਿਚ ਲਿਖਿਆ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗਿੱਲ ਅਕਾਲੀ ਦਲ ਦੀ ਟਿਕਟ ’ਤੇ ਖਰੜ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















