Amritsar : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ MP ਗੁਰਜੀਤ ਔਜਲਾ
– ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਇਹ ਮੰਗ

ਅੰਮ੍ਰਿਤਸਰ, 18 ਜੁਲਾਈ (ਵਿਸ਼ਵ ਵਾਰਤਾ): ਮੈਂਬਰ ਪਰਲੀਮੈਂਟ ਗੁਰਜੀਤ ਸਿੰਘ ਔਜਲਾ (Amritsar) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਨਾਂ ਨੇ ਐਸ.ਜੀ.ਪੀ.ਸੀ. ਦੇ ਸਕੱਤਰ ਕੁਲਵੰਤ ਸਿੰਘ ਮੰਨਣ ਜੀ ਨਾਲ ਮੁਲਾਕਾਤ ਕੀਤੀ।
ਔਜਲਾ ਨੇ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ ਨੂੰ ਲੈ ਵੀ ਚਿੰਤਾ ਜ਼ਾਹਰ ਕੀਤੀ ਉਨ੍ਹਾਂ ਕਿਹਾ ਕਿ “ਕੇਂਦਰ ਸਰਕਾਰ ਅਤੇ ਰਾਜ ਸਰਕਾਰ ਨੂੰ ਸਾਂਝੇ ਤੌਰ ‘ਤੇ ਇੱਥੇ ਸੁਰੱਖਿਆ ਵਧਾਉਣੀ ਚਾਹੀਦੀ ਹੈ ਅਤੇ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਿਆ ਜਾਣਾ ਚਾਹੀਦਾ ਹੈ। ਉੱਚ ਤਕਨੀਕੀ ਸਕੈਨਰ ਲਗਾਏ ਜਾਣ ਅਤੇ ਦਰਬਾਰ ਸਾਹਿਬ ਨੂੰ ਧਮਕੀ ਦੇਣ ਵਾਲੇ ਅਪਰਾਧੀਆਂ ਨੂੰ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਵੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://wishavwarta.in/























