• Latest
  • Trending
ਸੰਸਦ ਦੀ ਬਜਾਏ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਲੂ ਵੇਚਣ ਕਾਂਗਰਸੀ ਸਾਂਸਦ : ਹਰਸਿਮਰਤ ਬਾਦਲ

ਸੰਸਦ ਦੀ ਬਜਾਏ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਲੂ ਵੇਚਣ ਕਾਂਗਰਸੀ ਸਾਂਸਦ : ਹਰਸਿਮਰਤ ਬਾਦਲ

8 years ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਦੀ ਬਜਾਏ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਲੂ ਵੇਚਣ ਕਾਂਗਰਸੀ ਸਾਂਸਦ : ਹਰਸਿਮਰਤ ਬਾਦਲ

January 5, 2019
in ਪੰਜਾਬ
ਸੰਸਦ ਦੀ ਬਜਾਏ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਲੂ ਵੇਚਣ ਕਾਂਗਰਸੀ ਸਾਂਸਦ : ਹਰਸਿਮਰਤ ਬਾਦਲ

ਸੰਸਦ ਦੀ ਬਜਾਏ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਲੂ ਵੇਚਣ ਕਾਂਗਰਸੀ ਸਾਂਸਦ : ਹਰਸਿਮਰਤ ਬਾਦਲ

ਚੰਡੀਗੜ/05 ਜਨਵਰੀ:ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਕਾਂਗਰਸੀ ਸਾਂਸਦਾਂ ਨੂੰ ਕਿਹਾ ਹੈ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਜਾ ਕੇ ਆਲੂ ਵੇਚਣ ਤਾਂ ਕਿ ਕੈਪਟਨ ਪੰਜਾਬ ਦੇ ਆਲੂ ਉਤਪਾਦਕਾਂ ਦੀਆਂ ਤਕਲੀਫਾਂ ਬਾਰੇ ਜਾਣ ਸਕੇ ਅਤੇ ਉਹਨਾਂ ਦੀ ਮੱਦਦ ਲਈ ਅੱਗੇ ਆਵੇ।
ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਬਾਕੀ ਸਾਂਸਦਾਂ ਨੂੰ ਚਰਚਾ ‘ਚ ਰਹਿਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਵਰਜਦਿਆਂ ਬੀਬੀ ਬਾਦਲ ਨੇ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਆਲੂ ਉਤਾਪਾਦਕਾਂ ਦੀ ਮੱਦਦ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਸੰਸਦ ਦੀ ਬਜਾਇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨਾ ਚਾਹੀਦਾ ਹੈ।
ਬੀਬੀ ਬਾਦਲ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਜਾਖੜ ਅਤੇ ਦੂਸਰੇ ਕਾਂਗਰਸੀ ਸਾਂਸਦ ਭੁੱਲਣ ਦੀ ਬੀਮਾਰੀ ਤੋਂ ਪੀੜਤ ਹਨ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਹੁੰਦਾ ਤਾਂ ਉਹਨਾਂ ਨੂੰ ਯਾਦ ਹੋਣਾ ਸੀ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵਿਧਾਨ ਸਭਾ ਵਿਚ ਸਥਾਈ ਮੁੱਥਲ ਫੰਡ  ਕਾਇਮ ਕਰਨ ਦਾ ਐਲਾਨ ਕੀਤਾ ਸੀ, ਜਿਸ ਦਾ ਉਦੇਸ਼ ਫਸਲ ਦਾ ਭਾਅ ਡਿੱਗਣ ਉੱਤੇ ਪੀੜਤ ਕਿਸਾਨਾਂ ਦੀ ਮੱਦਦ ਕਰਨਾ ਸੀ। ਉੁਹਨਾਂ ਕਿਹਾ ਕਿ ਕਾਂਗਰਸ ਸਰਕਾਰ ਇਸ ਫੰਡ ਬਾਰੇ ਭੁੱਲ ਚੁੱਕੀ ਹੈ ਅਤੇ ਆਲੂ ਉਤਪਾਦਕਾਂ ਦਾ ਸੰਕਟ ਦੂਰ ਕਰਨ ਲਈ ਇੱਕ ਉਂਗਲ ਵੀ ਉਠਾ ਰਹੀ ਹੈ। ਦੂਜੇ ਪਾਸੇ ਜਾਖੜ ਪੰਜਾਬ ਦੀ ਬਜਾਇ ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰ ਰਿਹਾ ਹੈ।
ਜਾਖੜ ਨੂੰ ਇਹ ਪੁੱਛਦਿਆਂ ਕਿ ਕਾਂਗਰਸ ਸਰਕਾਰ ਨੂੰ ਆਲੂ ਉਤਪਾਦਕਾਂ ਲਈ ਰਾਹਤ ਪੈਕਜ ਦਾ ਐਲਾਨ ਕਰਨ ਤੋਂ ਕਿਹੜੀ ਚੀਜ਼ ਰੋਕ ਰਹੀ ਹੈ, ਬੀਬੀ ਬਾਦਲ ਨੇ ਕਿਹਾ ਕਿ ਸਰਕਾਰ ਆਲੂ ਉਤਪਾਦਕਾਂ ਨੂੰ 6 ਰੁਪਏ ਤੋਂ 8 ਰੁਪਏ ਪ੍ਰਤੀ ਕਿਲੋ ਤਿਆਰ ਹੋਏ ਆਲੂ ਮਜਬੂਰ ਹੋ ਕੇ 3 ਰੁਪਏ ਕਿਲੋ ਵੇਚਣ ਤੋਂ ਰੋਕਣ ਲਈ ਮਿਡ ਡੇਅ ਮੀਲ ਅਤੇ ਆਟਾ ਦਾਲ ਸਕੀਮ ਆਦਿ ਵਾਸਤੇ ਆਲੂ ਖਰੀਦ ਸਕਦੀ ਹੈ। ਉਹਨਾਂ ਕਿਹਾ ਕਿ ਸਰਕਾਰ ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀ ਤਰਜ਼ ਉੱਤੇ ਆਲੂ ਉਤਪਾਦਕਾਂ ਲਈ ਕਿਰਾਇਆ ਅਤੇ ਭੰਡਾਰਣ ਸਬਸਿਡੀਆਂ ਸ਼ੁਰੂ ਕਰ ਸਕਦੀ ਹੈ। ਉਹਨਾਂ ਕਿਹਾ ਕਿ ਇਸ ਸਭ ਕਰਨ ਦੀ ਥਾਂ ਜਾਖੜ ਦੀ ਟੋਲੀ ਲੋਕਾਂ ਨੂੰ ਮੂਰਖ ਬਣਾਉਣ ਲਈ ਇਹ ਜਤਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੇਂਦਰ ਸਰਕਾਰ ਆਲੂ ਉਤਪਾਦਕਾਂ ਦੀ ਮੱਦਦ ਨਹੀਂ ਕਰ ਰਹੀ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਹੈ। ਕਾਂਗਰਸ ਸਰਕਾਰ ਆਲੂਆਂ ਸਮੇਤ ਖੁਰਾਕੀ ਵਸਤਾਂ ਦਾ ਮੁੱਲ ਵਧਾਉਣ ਲਈ ਕੋਈ ਦੀਰਘਕਾਲੀ ਹੱਲ ਲੱਭਣ ਲਈ ਵੀ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਲੁਧਿਆਣਾ ਵਿਚ ਲਾਡੋਵਾਲੀ ਫੂਡ ਪਾਰਕ ਦਾ ਉਦਘਾਟਨ ਕਰਨ ਤੋਂ ਰੋਕਿਆ ਜਾ ਰਿਹਾ ਹੈ, ਕਿਉਂਕਿ ਕਾਂਗਰਸ ਸਰਕਾਰ ਡਰਦੀ ਹੈ ਕਿ ਮੈਨੂੰ ਅਤੇ ਅਕਾਲੀ-ਭਾਜਪਾ ਸਰਕਾਰ ਨੂੰ ਇਸ ਕਾਰਜ ਦਾ ਸਿਹਰਾ ਮਿਲ ਜਾਵੇਗਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਫੂਡ ਪ੍ਰੋਸੈਸਿੰਗ ਮੰਤਰਾਲੇ ਦੁਆਰਾ ਸ਼ੁਰੂ ਕੀਤੀਆਂ ਸਕੀਮਾਂ ਵਿਚ ਵੀ ਕੋਈ ਦਿਲਚਸਪੀ ਨਹੀਂ ਵਿਖਾਈ ਹੈ। ਇਹਨਾਂ ਸਾਰੀਆਂ ਗੱਲਾਂ ਦੀ ਰੋਸ਼ਨੀ ਵਿਚ ਇਹੋ ਜਾਪਦਾ ਹੈ ਕਿ ਕਾਂਗਰਸੀ ਸਾਂਸਦ ਆਪਣੀਆਂ ਨਾਕਾਮੀਆਂ ਤੋਂ ਧਿਆਨ ਲਾਂਭੇ ਕਰਨ ਲਈ ਜਾਣ ਬੁੱਝ ਕੇ ਅਜਿਹੇ ਜਾਅਲੀ ਪ੍ਰਦਰਸ਼ਨ ਕਰ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

ਬੰਗਲਾਦੇਸ਼ ਵਿੱਚ 24 ਘੰਟਿਆਂ ਦੌਰਾਨ ਡੇਂਗੂ ਦੇ 2,249 ਨਵੇਂ ਮਾਮਲੇ ਆਏ ਸਾਹਮਣੇ, 7 ਮੌਤਾਂ

by Navjot
3 weeks ago
0

ਢਾਕਾ, 26 ਅਕਤੂਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰ ਤੱਕ ਪਿਛਲੇ 24 ਘੰਟਿਆਂ ਦੌਰਾਨ ਬੰਗਲਾਦੇਸ਼ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 