MLA Raman Arora ਖ਼ਿਲਾਫ ਵਿਜੀਲੈਂਸ ਨੇ ਅਦਾਲਤ ’ਚ ਚਾਰਜਸ਼ੀਟ ਕੀਤੀ ਦਾਖ਼ਲ

ਜਲੰਧਰ, 19 ਜੁਲਾਈ 2025 (ਵਿਸ਼ਵ ਵਾਰਤਾ) – ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ (MLA Raman Arora) ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਚਾਰਜਸ਼ੀਟ ਵਿੱਚ ਕਈ ਮਹੱਤਵਪੂਰਨ ਤੱਥ ਅਤੇ ਸਬੂਤ ਪੇਸ਼ ਕੀਤੇ ਗਏ ਹਨ, ਜਿਸ ਨਾਲ ਇਸ ਭ੍ਰਿਸ਼ਟਾਚਾਰ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਚਾਰਜਸ਼ੀਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰਮਨ ਅਰੋੜਾ (MLA Raman Arora) ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ, ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ, ਬੇਨਿਯਮੀਆਂ ਕੀਤੀਆਂ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ ‘ਤੇ ਗੈਰ-ਕਾਨੂੰਨੀ ਜਾਇਦਾਦਾਂ ਇਕੱਠੀਆਂ ਕੀਤੀਆਂ। ਵਿਜੀਲੈਂਸ ਨੇ ਕਿਹਾ ਕਿ ਜਾਂਚ ਦੌਰਾਨ ਕਈ ਮਹੱਤਵਪੂਰਨ ਦਸਤਾਵੇਜ਼ ਅਤੇ ਗਵਾਹਾਂ ਦੇ ਬਿਆਨ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਅਦਾਲਤ ਦੇ ਸਾਹਮਣੇ ਰੱਖਿਆ ਗਿਆ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਜਲਦੀ ਹੀ ਅਦਾਲਤ ਵਿੱਚ ਹੋਵੇਗੀ।
ਵਿਜੀਲੈਂਸ ਨੇ 23 ਜੂਨ ਨੂੰ ਜਲੰਧਰ ਤੋਂ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਗਈ। ਰਿਮਾਂਡ ਦੌਰਾਨ ਕਈ ਮਹੱਤਵਪੂਰਨ ਜਾਣਕਾਰੀਆਂ ਵੀ ਸਾਹਮਣੇ ਆਈਆਂ, ਜਿਨ੍ਹਾਂ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਗਿਆ।
ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਫਸਿਆ ਸੀ ਜਿਸ ਵਿੱਚ ਉਸ ‘ਤੇ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਦੌਲਤ ਇਕੱਠੀ ਕਰਨ ਅਤੇ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਗਿਆ ਸੀ। ਹੁਣ ਰਮਨ ਅਰੋੜਾ ਜੇਲ੍ਹ ਵਿੱਚ ਹੈ। ਇਸ ਮਾਮਲੇ ਵਿੱਚ ਉਸਦੇ ਕੁੜਮ ਰਾਜੂ ਮਦਾਨ ਅਤੇ ਪੁੱਤਰ ਰਾਜਨ ਅਰੋੜਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























