Anmol Gagan Mann ਦਾ ਅਸਤੀਫਾ ਨਾਮਨਜ਼ੂਰ, ਕੀ ਕਰਨਗੇ ਵਾਪਸੀ ?

ਮੋਹਾਲੀ, 20 ਜੁਲਾਈ 2025 (ਵਿਸ਼ਵ ਵਾਰਤਾ) – ਆਪ ਪੰਜਾਬ ਵੱਲੋਂ ਅਨਮੋਲ ਗਗਨ ਮਾਨ (Anmol Gagan Mann) ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਅਮਨ ਅਰੋੜਾ ਨੇ ਕਿਹਾ ਕਿ, “ਅੱਜ ਅਨਮੋਲ ਗਗਨ ਮਾਨ (Anmol Gagan Mann) ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ। ਵਿਧਾਇਕਾ ਵੱਜੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਹੈ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ। ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ। ਅਨਮੋਲ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ।”
ਜ਼ਿਕਰਯੋਗ ਹੈ ਕਿ ਬੀਤੇ ਦਿਨ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭ ਸਪੀਕਰ ਨੂੰ ਭੇਜ ਦਿੱਤਾ ਸੀ। ਇਸ ਸਬੰਧੀ ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ, “ਮਨ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ, ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।”
ਜ਼ਿਕਰ ਕਰ ਦਈਏ ਕਿ ਅਨਮੋਲ ਗਗਨ ਮਾਨ ਮਸ਼ਹੂਰ ਪੰਜਾਬੀ ਸਿੰਗਰ ਵੀ ਹਨ। 2022 ਵਿੱਚ ਉਨ੍ਹਾਂ ਨੂੰ ਮੁਹਾਲੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੂੰ ਜਿੱਤ ਹਾਸਲ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ। ਹਾਲਾਂਕਿ ਕੈਬਨਿਟ ਵਿੱਚ ਫੇਰਬਦਲ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਵਿਚੋਂ ਛੁੱਟੀ ਹੋ ਗਈ ਸੀ। ਇਸ ਦੇ ਨਾਲ ਹੀ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੇ ਸਿਆਸਤ ਤੋਂ ਵੀ ਦੂਰੀ ਬਣਾਈ ਹੋਈ ਸੀ। ਜਿਸ ਤੋਂ ਬਾਅਦ ਬੀਤੇ ਕੱਲ੍ਹ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ ਜਿਸ ਦੀ ਜਾਣਕਰੀ ਅਮਨ ਅਰੋੜਾ ਨੇ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























