• Latest
  • Trending
Punjab: ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ – ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

Punjab: ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ – ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

11 months ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

23 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

38 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

47 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

47 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

51 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

57 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

1 hour ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ – ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਧੂਰੀ ਵਿਧਾਨ ਸਭਾ ਹਲਕੇ ਵਿੱਚ ਤਿੰਨ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਵੰਡੀਆਂ

July 20, 2025
in ਖਬਰਾਂ, ਪੰਜਾਬ
Punjab: ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ – ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

Punjab: ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ – ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਧੂਰੀ ਵਿਧਾਨ ਸਭਾ ਹਲਕੇ ਵਿੱਚ ਤਿੰਨ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਵੰਡੀਆਂ

ਕਿਹਾ, ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਦਾ ਹਾਲ ਨਾਭਾ ਜੇਲ੍ਹ ‘ਚ ਦੇਖੋ

ਸੂਬਾ ਸਰਕਾਰ ਵੱਲੋਂ ਆਗਾਮੀ ਦਿਨਾਂ ਵਿੱਚ ਸ਼ੁਰੂ ਕੀਤੇ ਜਾਣਗੇ ਕਈ ਨਵੇਂ ਲੋਕ-ਪੱਖੀ ਉਪਰਾਲੇ

ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਮਹੱਤਵਪੂਰਨ ਕਦਮਾਂ ਦਾ ਕੀਤਾ ਜ਼ਿਕਰ

Punjab: ਸੂਬੇ ਦੇ ਵਿਕਾਸ ਪ੍ਰਾਜੈਕਟਾਂ 'ਚ ਰੁਕਾਵਟ ਨਾ ਬਣੋ - ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

ਧੂਰੀ (ਸੰਗਰੂਰ), 20 ਜੁਲਾਈ (ਵਿਸ਼ਵ ਵਾਰਤਾ):- ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਅਜਿਹੇ ਕੋਝੇ ਹਥਕੰਡਿਆਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ।

ਧੂਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ 3.07 ਕਰੋੜ ਰੁਪਏ ਦੇ ਫੰਡ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਮੰਤਰਾਲੇ ਨੇ ਸ਼ਹਿਰ ਲਈ ਰੇਲਵੇ ਓਵਰ ਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੀ ਅਦਾਇਗੀ ਸੂਬਾ ਸਰਕਾਰ ਨੇ ਕਰਨੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਇਸ ਪ੍ਰਾਜੈਕਟ ਨੂੰ ਰੋਕਣ ਸਬੰਧੀ ਬਿਆਨ ਜਾਰੀ ਕੀਤਾ। ਇਸ ਉਪਰੰਤ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਡਰਾਮੇ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਪੰਜਾਬ ਦੇ ਸੂਝਵਾਨ ਲੋਕ ਅਜਿਹੇ ਸਿਆਸੀ ਆਗੂਆਂ ਨੂੰ ਸਬਕ ਸਿਖਾਉਣਗੇ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਆਰ.ਓ.ਬੀ. ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ ਕਿਉਂਕਿ ਉਹ ਇਸ ਮਾਮਲੇ ਨੂੰ ਨਿੱਜੀ ਤੌਰ ‘ਤੇ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਉਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਧੂਰੀ ਵਿਖੇ ਅਤਿ-ਆਧੁਨਿਕ ਖੇਡ ਸਟੇਡੀਅਮ ਵੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੰਗਰੂਰ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਯੁਵਾ ਸ਼ਕਤੀਕਰਨ ਲਈ ਵੱਡੇ ਯਤਨ ਵਜੋਂ ਸੂਬਾ ਸਰਕਾਰ ਪੰਜਾਬ ਭਰ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਖੋਲ੍ਹਣ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਧੂਰੀ ਵਿੱਚ ਵੀ ਇੱਕ ਅਜਿਹਾ ਕੇਂਦਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਕੌਮੀ ਪੱਧਰ ਦੀਆਂ ਮੁਕਾਬਲੇ ਸਬੰਧੀ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨ ਲਈ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ ‘ਤੇ ਸਫਲਤਾ ਲਈ ਪੂਰੀ ਤਰ੍ਹਾਂ ਤਿਆਰ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਸਦਕਾ ਮਹੱਤਵਪੂਰਨ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਇਸ ਘਿਨਾਉਣੇ ਵਪਾਰ ਵਿੱਚ ਸ਼ਾਮਲ ਵੱਡੇ ਅਪਰਾਧੀਆਂ ਨੂੰ ਦੇਖਣਾ ਚਾਹੁੰਦੇ ਹਨ, ਉਹ ਨਾਭਾ ਜੇਲ੍ਹ ਜਾ ਕੇ ਨਜ਼ਰ ਮਾਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਮਨੁੱਖਤਾ ਵਿਰੁੱਧ ਇਸ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਸਰਿੰਜਾਂ ਅਤੇ ਹੋਰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਮੰਨਿਆ ਜਾਂਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਹੁਣ ਤੱਕ ਲਗਪਗ 55,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਹੋਈ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਢਾਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਜਨਤਾ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਵੇਕਲੀਆਂ ਤੇ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਵਪਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਹੋਰ ਫੈਸਲੇ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਫੈਸਲਿਆਂ ਦਾ ਉਦੇਸ਼ ਪਹਿਲਾਂ ਤੋਂ ਮੌਜੂਦ ਉਦਯੋਗਿਕ ਇਕਾਈਆਂ ਦਾ ਵਿਸਥਾਰ ਯਕੀਨੀ ਬਣਾਉਣਾ ਅਤੇ ਨਾਲ ਹੀ ਸੂਬੇ ਵਿੱਚ ਨਵੇਂ ਉਦਯੋਗ ਲਾਉਣ ਲਈ ਸਹੂਲਤ ਦੇਣਾ ਹੈ।

ਬੇਅਦਬੀ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵਿੱਚ ਪੰਜਾਬ ਪ੍ਰੀਵੈਂਸ਼ਨ ਆਫ ਕ੍ਰਾਈਮ ਅਗੇਂਸਟ ਰਿਲੀਜੀਅਸ ਸਕ੍ਰਿਪਚਰਜ਼ ਬਿਲ, 2025 ਪੇਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਗੰਭੀਰ ਮੁੱਦਾ ਸਾਰੇ ਪੰਜਾਬੀਆਂ ਲਈ ਪ੍ਰਮੁੱਖ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਰੱਖਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿੱਚ ਅਜਿਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਗਿਣਤੀ ਵੱਧ ਕੇ 63 ਫੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਆਖਰੀ ਪਿੰਡਾਂ ਤੱਕ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਨੂੰ ਸਫਲਤਾਪੂਰਵਕ ਸੁਰੱਖਿਅਤ ਰੱਖਿਆ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਨੇ ਹਾਈਵੇਅ ਸੁਰੱਖਿਆ ਨੂੰ ਵਧਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ (ਰੋਡ ਸੇਫਟੀ ਫੋਰਸ) ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਫੋਰਸ ਤਹਿਤ ਵਿਸ਼ੇਸ਼ ਤੌਰ ’ਤੇ ਭਰਤੀ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ, ਦੀ ਭਰਤੀ ਅਤੇ ਸਿਖਲਾਈ ਦਿੱਤੀ ਗਈ ਹੈ ਅਤੇ ਇਹ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਕਈ ਰਾਜਾਂ ਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਲੋਕ ਭਲਾਈ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਜਨਤਾ ’ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦਾ ਯਤਨ ਕਰਨ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਬਵਿਆਪੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਤਿਹਾਸਕ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਵੀ ਪਾਸ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਕਈ ਪੈਨਸ਼ਨਾਂ ਦੀ ਆਗਿਆ ਦੇਣ ਦੀ ਪਹਿਲਾਂ ਦੀ ਵਿਵਸਥਾ ਦੀ ਬਜਾਏ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ 2022 ਵਿੱਚ ਮੁਫ਼ਤ ਬਿਜਲੀ ਗਰੰਟੀ ਦੀ ਸ਼ੁਰੂਆਤ ਤੋਂ ਬਾਅਦ 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਪਰਿਵਾਰਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਘਰੇਲੂ ਖਪਤਕਾਰਾਂ ਤੋਂ ਇਲਾਵਾ, ਕਿਸਾਨਾਂ ਨੂੰ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ, ਜਿਸ ਨਾਲ ਆਰਥਿਕਤਾ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਵੇਂ ਕਿ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਬਿਜਾਈ ਦੀਆਂ ਤਰੀਕਾਂ ਅਗੇਤੀਆਂ ਕੀਤੀਆਂ ਹਨ, ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਝੋਨੇ ਦੀ ਖ਼ਰੀਦ 15 ਦਿਨ ਪਹਿਲਾਂ ਕਰਨ ਦੀ ਅਪੀਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ ਮੰਤਰੀ ਨੂੰ ਫ਼ੋਨ ਕਰਕੇ ਅਪੀਲ ਕੀਤੀ ਹੈ ਕਿ ਹੁਣ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਤਾਂ ਜੋ ਸੂਬੇ ਦੇ ਕਿਸਾਨ ਆਪਣੀ ਫ਼ਸਲ ਸੁਚਾਰੂ ਅਤੇ ਆਸਾਨੀ ਨਾਲ ਵੇਚ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਲਿਆ ਸਕਣਗੇ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇਗੀ।

Tags: Breaking news in PunjabiChandigarhLatest Punjab newsLatest Punjab news in PunjabiPUNJABPunjab Governmentpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

by Ankit
June 27, 2026
0

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

Most Popular

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

by Ankit
3 weeks ago
0

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 