Bangladesh ਜਹਾਜ਼ ਹਾਦਸਾ:ਪਾਇਲਟ ਸਣੇ 19 ਲੋਕਾਂ ਦੀ ਮੌਤ
– ਸਰਕਾਰ ਨੇ ਇੱਕ ਦਿਨ ਦਾ ਰਾਸ਼ਟਰੀ ਸੋਗ ਐਲਾਨਿਆ

ਬੰਗਲਾਦੇਸ਼ , 21 ਜੁਲਾਈ (ਵਿਸ਼ਵ ਵਾਰਤਾ): ਬੰਗਲਾਦੇਸ਼ (Bangladesh) ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਸੋਮਵਾਰ ਦੁਪਹਿਰ ਨੂੰ ਇੱਕ ਕਾਲਜ ਕੈਂਪਸ ਵਿੱਚ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ, ਜਾਨ ਗੁਆਉਣ ਵਾਲਿਆਂ ਵਿੱਚ ਜ਼ਿਆਦਾਤਰ ਵਿਦਿਆਰਥੀ ਹਨ।
ਅਧਿਕਾਰੀਆਂ ਅਨੁਸਾਰ ਜਹਾਜ਼ ਦੁਪਹਿਰ ਵੇਲੇ ਢਾਕਾ ਦੇ ਉੱਤਰੀ ਖੇਤਰ ਵਿੱਚ ‘ਮਾਈਲਸਟੋਨ ਸਕੂਲ ਐਂਡ ਕਾਲਜ’ ਦੇ ਕੈਂਪਸ ਵਿੱਚ ਹਾਦਸਾਗ੍ਰਸਤ ਹੋਇਆ। ਹਾਦਸੇ ਸਮੇਂ ਵਿਦਿਆਰਥੀਆਂ ਦੀਆਂ ਕਲਾਸਾਂ ਚੱਲ ਰਹੀਆਂ ਸਨ ਅਤੇ ਸੈਂਕੜੇ ਵਿਦਿਆਰਥੀ ਉੱਥੇ ਮੌਜੂਦ ਸਨ। ਮ੍ਰਿਤਕਾਂ ਵਿੱਚ 16 ਵਿਦਿਆਰਥੀ, 2 ਅਧਿਆਪਕ ਅਤੇ 1 ਪਾਇਲਟ ਸ਼ਾਮਲ ਹਨ। ਇਸ ਤੋਂ ਇਲਾਵਾ ਹਾਦਸੇ ਵਿੱਚ 164 ਤੋਂ ਵੱਧ ਲੋਕ ਜ਼ਖਮੀ ਹੋਏ ਹਨ। 60 ਤੋਂ ਵੱਧ ਜ਼ਖਮੀਆਂ ਨੂੰ ਬਰਨ ਇੰਸਟੀਚਿਊਟ ਰੈਫਰ ਕੀਤਾ ਗਿਆ ਹੈ। ਮਾਮੂਲੀ ਸੱਟਾਂ ਵਾਲੇ ਬਹੁਤ ਸਾਰੇ ਲੋਕਾਂ ਦਾ ਇਲਾਜ ਉੱਤਰਾ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ। ਸਰਕਾਰ ਨੇ ਇੱਕ ਦਿਨ ਦਾ ਸਰਕਾਰੀ ਸੋਗ ਐਲਾਨਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















