PUNJAB : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ; ਲਏ ਜਾ ਸਕਦੇ ਹਨ ਵੱਡੇ ਫੈਸਲੇ

ਚੰਡੀਗੜ੍ਹ, 22ਜੁਲਾਈ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 22 ਜੁਲਾਈ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਇਹ ਮੀਟਿੰਗ ਅੱਜ ਮੰਗਲਵਾਰ ਸਵੇਰੇ 10:30 ਵਜੇ, ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।

ਇਸ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























