ਚੰਡੀਗੜ੍ਹ, 8 ਜਨਵਰੀ – ਸੁਖਪਾਲ ਸਿੰਘ ਖਹਿਰਾ ਨੇ ਅੱਜ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰ ਦਿੱਤਾ। ਸੁਖਪਾਲ ਖਹਿਰਾ ਨੇ ‘ਪੰਜਾਬੀ ਏਕਤਾ ਪਾਰਟੀ’ ਨਾਂਅ ਦੀ ਪਾਰਟੀ ਬਣਾਈ ਹੈ। ਉਹਨਾਂ ਨੇ ਕਿਹਾ ਕਿ ਸਾਡੀ ਪਾਰਟੀ ਪੰਜਾਬ ਦੇ ਮੁੱਦਿਆਂ ਨੂੰ ਉਠਾਏਗੀ।
ਇਸ ਮੌਕੇ ਉਹਨਾਂ ਨੇ ਕਾਂਗਰਸ ਅਤੇ ਅਕਾਲੀ ਦਲ ਉਤੇ ਤਿੱਖੇ ਹਮਲੇ ਵੀ ਕੀਤੇ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਝੂਠੇ ਵਾਅਦੇ ਕੀਤੇ ਅਤੇ ਪਿਛਲੇ 21 ਮਹੀਨਿਆਂ ਤੋਂ ਪੰਜਾਬ ਵਿਚ ਕੁਝ ਵੀ ਨਹੀਂ ਬਦਲਿਆ।
ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਇਹ ਇਕ ਇਤਿਹਾਸਿਕ, ਗੌਰਵਮਈ ਪਾਰਟੀ ਸੀ, ਸਾਡੇ ਆਪਣੇ ਪੁਰਖਿਆਂ ਨੇ ਇਸ ਪਾਰਟੀ ਨਾਲ ਕੁਰਬਾਨੀਆਂ ਦਿੱਤੀਆਂ, ਪਰ ਪਿਛਲੇ 3 ਦਹਾਕਿਆਂ ਤੋਂ ਇਹ ਪਾਰਟੀ ਇੱਕ ਟੱਬਰ ਦੀ ਪਾਰਟੀ ਬਣ ਕੇ ਰਹਿ ਗਈ।