Bikram Majithia : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ

ਚੰਡੀਗੜ੍ਹ, 22ਜੁਲਾਈ(ਵਿਸ਼ਵ ਵਾਰਤਾ) Bikram Majithia : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia)
ਦੀ ਜ਼ਮਾਨਤ ਅਰਜ਼ੀ ‘ਤੇ ਅੱਜ 22 ਜੁਲਾਈ ਨੂੰ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਸਰਕਾਰ ਜੇਲ੍ਹ ਵਿੱਚ ਬੈਰਕ ਬਦਲਣ ਅਤੇ ਗ੍ਰਿਫ਼ਤਾਰੀ ਦੇ ਆਧਾਰ ‘ਤੇ ਦਾਇਰ ਪਟੀਸ਼ਨ ‘ਤੇ ਵੀ ਜਵਾਬ ਦੇਵੇਗੀ।

ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ, ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਤੇ 28 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















