Parliament Session : ਮਾਨਸੂਨ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ
ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਨਵੀ ਦਿੱਲੀ, 22 ਜੁਲਾਈ (ਵਿਸ਼ਵ ਵਾਰਤਾ): ਸੰਸਦ ਦੇ ਮਾਨਸੂਨ ਸੈਸ਼ਨ (Parliament Session) ਦੇ ਦੂਜੇ ਦਿਨ ਵੀਂ ਵਿਰੋਧੀ ਧਿਰ ਨੇ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ ਕਰ ਦਿੱਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਹੈ ਕਿ ਪਹਿਲਗਾਮ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ ਵਰਗੇ ਮੁੱਦਿਆਂ ‘ਤੇ ਸਦਨ ਵਿੱਚ ਚਰਚਾ ਕੀਤੀ ਜਾਵੇ। ਪ੍ਰਧਾਨ ਮੰਤਰੀ ਇਸ ‘ਤੇ ਜਵਾਬ ਦੇਣ। ਵਿਰੋਧੀ ਧਿਰ ਵੱਲੋਂ ਹੰਗਮੇਂ ਦੇ ਚਲਦਿਆ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਦੱਸ ਦਈਏ ਕਿ ਸੋਮਵਾਰ ਤੋਂ ਸ਼ੁਰੂ ਹੋਏ ਮਾਨਸੂਨ ਸੈਸ਼ਨ (Parliament Session) ਦੇ ਪਹਿਲੇ ਦਿਨ ਵੀਂ ਵਿਰੋਧੀ ਧਿਰ ਨੇ ਖੂਬ ਹੰਗਾਮਾ ਕੀਤਾ। ਇਸ ਕਾਰਨ ਸਦਨ ਦੀ ਕਾਰਵਾਈ ਕਈ ਵਾਰ ਮੁਲਤਵੀ ਕਰਨੀ ਪਈ। ਅੰਤ ਵਿੱਚ ਸਦਨ ਨੂੰ ਮੰਗਲਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਅੱਜ ਬਿਹਾਰ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (SIR) ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮਕਰ ਦੁਆਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸਪਾ ਮੁਖੀ ਅਖਿਲੇਸ਼ ਯਾਦਵ ਸਮੇਤ ਕਈ ਸੰਸਦ ਮੈਂਬਰਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।

ਦੱਸ ਦਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ, ਯਾਨੀ ਕੁੱਲ 32 ਦਿਨ। ਇਸ ਸਮੇਂ ਦੌਰਾਨ 18 ਮੀਟਿੰਗਾਂ ਹੋਣਗੀਆਂ ਅਤੇ 15 ਤੋਂ ਵੱਧ ਬਿੱਲ ਪੇਸ਼ ਕੀਤੇ ਜਾਣਗੇ। ਆਜ਼ਾਦੀ ਦਿਵਸ ਦੇ ਜਸ਼ਨਾਂ ਕਾਰਨ 13-14 ਅਗਸਤ ਨੂੰ ਸੰਸਦ ਦੀ ਕੋਈ ਕਾਰਵਾਈ ਨਹੀਂ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























